ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਵੱਲੋਂ ਸਿੱਖ ਨੈਸ਼ਨਲ ਕਾਲਜ ਦੀ ਸਥਾਨਕ ਪ੍ਰਬੰਧਕ ਕਮੇਟੀ ਦੀ ਕੀਤੀ ਚੋਣ
ਕਾਦੀਆਂ, 16 ਨਵੰਬਰ 2025- ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਵੱਲੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਸਥਾਨਕ ਪ੍ਰਬੰਧਕ ਕਮੇਟੀ ਦੀ ਨਵੀਂ ਚੋਣ ਮੁਕੰਮਲ ਕੀਤੀ ਗਈ ਹੈ। ਇਹ ਚੋਣ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸ. ਗੁਰਦੇਵ ਸਿੰਘ ( ਸੇਵਾ -ਮੁਕਤ ਆਈ.ਏ.ਐਸ), ਸਕੱਤਰ ਸੇਵਾ -ਮੁਕਤ ਕਰਨਲ ਸ. ਜਸਮੇਰ ਸਿੰਘ ਬਾਲਾ, ਸੰਯੁਕਤ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਮੁਕੰਮਲ ਕੀਤੀ ਗਈ ਹੈ । ਇਸ ਚੋਣ ਵਿੱਚ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਕਸ਼ਮੀਰ ਸਿੰਘ ਬੋਪਾਰਾਏ ਨੂੰ ਚੁਣਿਆ ਗਿਆ ਹੈ ਜਦਕਿ ਉਹਨਾਂ ਨਾਲ ਸਥਾਨਕ ਕਮੇਟੀ ਦੇ ਮੈਂਬਰਾਂ ਵਿੱਚ ਸ. ਮਲਕੀਅਤ ਸਿੰਘ ਨੈਨੋਕੋਟ, ਸ. ਸੁਰਜੀਤ ਸਿੰਘ ਤੁਗਲਵਾਲ (ਸ਼੍ਰੋਮਣੀ ਕਮੇਟੀ ਮੈਂਬਰ), ਸ. ਕਸ਼ਮੀਰ ਸਿੰਘ ਸ਼ਕਾਲਾ, ਸ. ਸਿਕੰਦਰ ਸਿੰਘ ਕਾਹਲਵਾਂ, ਸ. ਸਤਨਾਮ ਸਿੰਘ ਬੁੱਟਰ(ਸੇਵਾ ਮੁਕਤ ਐਸ.ਈ.ਪੀ ਐਸ ਪੀ . ਸੀ.ਐਲ ) ਐਡਵੋਕੇਟ ਬਲਜਿੰਦਰ ਸਿੰਘ ਰਿਆੜ, ਸ. ਤਿਰਲੋਕ ਸਿੰਘ ਬਾਠ, ਸੇਵਾ-ਮੁਕਤ ਪ੍ਰੋਫ਼ੈਸਰ ਕੁਲਵਿੰਦਰ ਸਿੰਘ ਦੀ ਚੋਣ ਕੀਤੀ ਗਈ ਹੈ। ਕਾਲਜ ਅੰਦਰ ਪੁੱਜਣ ਤੇ ਸਥਾਨਕ ਕਮੇਟੀ ਸਕੱਤਰ ਸ. ਕਸ਼ਮੀਰ ਸਿੰਘ ਬੋਪਾਰਾਏ ਅਤੇ ਸਮੂਹ ਮੈਂਬਰਾਂ ਦਾ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਸਟਾਫ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਭੇਟ ਕੀਤੀ ਗਈ। ਇਸ ਮੌਕੇ ਕਾਲਜ ਵੱਲੋਂ ਨਵ ਨਿਯੁਕਤ ਸਥਾਨਕ ਕਮੇਟੀ ਸਕੱਤਰ ਸ. ਕਸ਼ਮੀਰ ਸਿੰਘ ਬੋਪਾਰਾਏ ਅਤੇ ਆਏ ਕਮੇਟੀ ਮੈਂਬਰਾਂ ਨੂੰ ਸਿਰੋਪਾਓ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਕਸ਼ਮੀਰ ਸਿੰਘ ਬੋਪਾਰਾਏ ਨੇ ਇਸ ਮੌਕੇ ਕਿਹਾ ਕਿ ਉਹ ਪਹਿਲਾਂ ਸਥਾਨਕ ਕਮੇਟੀ ਦੇ ਮੈਂਬਰ ਵਜੋਂ ਇਸ ਕਾਲਜ ਦੇ ਵਿਕਾਸ ਲਈ ਯਤਨਸ਼ੀਲ ਰਹੇ ਹਨ ਅਤੇ ਹੁਣ ਉਹਨਾਂ ਨੂੰ ਬਤੌਰ ਸਥਾਨਕ ਸਕੱਤਰ ਜਿਹੜੀ ਜ਼ਿੰਮੇਵਾਰੀ ਮਿਲੀ ਹੈ ਉਸਨੂੰ ਨਵ- ਨਿਯੁਕਤ ਮੈਂਬਰਾਂ ਨਾਲ ਮਿਲ ਕੇ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਲਜ ਨੂੰ ਹੋਰ ਵੀ ਬੁਲੰਦੀਆਂ ਤੇ ਖੜ੍ਹਨ ਲਈ ਵਚਨਬੱਧ ਰਹਿਣਗੇ। ਸਵਾਗਤੀ ਸਮਾਗਮ ਮੌਕੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਕਾਲਜ ਦੇ ਸਮੂਹ ਸਟਾਫ਼ ਸਮੇਤ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।