ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ
ਬਠਿੰਡਾ, 15 ਅਕਤੂਬਰ 2021 - ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ), ਬਠਿੰਡਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਅਤੇ ਯੋਜਨਾ ਮੰਤਰੀ ਸਰਦਾਰ ਮਨਪ੍ਰੀਤ ਸਿੰਘ ਬਾਦਲ ਦਾ ਨਿੱਘਾ ਸਵਾਗਤ ਕੀਤਾ ਗਿਆ।
ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ, ਰਜਿਸਟਰਾਰ, ਡਾ: ਗੁਰਿੰਦਰਪਾਲ ਸਿੰਘ ਬਰਾੜ ਅਤੇ ਡਾਇਰੈਕਟਰ ਲੋਕ ਸੰਪਰਕ ਹਰਜਿੰਦਰ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਸਰਦਾਰ ਚਰਨਜੀਤ ਸਿੰਘ ਚੰਨੀ ਅਤੇ ਸਰਦਾਰ ਮਨਪ੍ਰੀਤ ਸਿੰਘ ਬਾਦਲ ਦਾ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਦੀ ਪ੍ਰਗਤੀ ਬਾਰੇ ਦੱਸਿਆ। ਮੁੱਖ ਮੰਤਰੀ ਅਤੇ ਵਿੱਤ ਅਤੇ ਯੋਜਨਾ ਮੰਤਰੀ ਨੇ ਥੋੜੇ ਸਮੇਂ ਵਿੱਚ ਯੂਨੀਵਰਸਿਟੀ ਦੀ ਤਰੱਕੀ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।