ਸਰਕਾਰੀ ਐਲੀਮੈਂਟਰੀ ਸਕੂਲ ਪੰਜੋਲੀ ਕਲਾਂ ਵਿਖੇ ਕਰਵਾਇਆ ਗਿਆ ਸਲਾਨਾ ਸਮਾਗਮ
- ਸਾਬਕਾ ਜਿਲ੍ਹਾ ਸਿੱਖਿਆ ਅਫ਼ਸਰ ਸ. ਅਮਰਜੀਤ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ
ਗੁਰਪ੍ਰੀਤ ਸਿੰਘ ਜਖਵਾਲੀ
ਫਤਹਿਗੜ੍ਹ ਸਾਹਿਬ 28 ਮਾਰਚ 2024:- ਸਰਕਾਰੀ ਐਲੀਮੈਂਟਰੀ ਸਕੂਲ ਪੰਜੋਲੀ ਕਲਾਂ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਾਬਕਾ ਜਿਲ੍ਹਾ ਸਿੱਖਿਆ ਅਫ਼ਸਰ ਸ੍ਰ. ਅਮਰਜੀਤ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਐੱਸ .ਐੱਮ. ਸੀ .ਕਮੇਟੀ ਦੇ ਚੇਅਰਮੈਨ ਅਤੇ ਮੈਂਬਰ, ਸਮੂਹ ਪੰਚਾਇਤ ਮੈਂਬਰ , ਬੱਚਿਆਂ ਦੇ ਮਾਪੇ ਅਤੇ ਪਿੰਡ ਦੇ ਪਤਵੰਤੇ ਸੱਜਣ ਸ਼ਾਮਿਲ ਹੋਏ। ਇਸ ਮੌਕੇ ਬੱਚਿਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਬੱਚਿਆਂ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ। ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਇਸ ਤੋਂ ਇਲਾਵਾ ਐੱਲ ਕੇ ਜੀ ਅਤੇ ਯੂ ਕੇ ਜੀ ਦੇ ਵਿਦਿਆਰਥੀਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਦਾ ਆਯੋਜਨ ਵੀ ਕੀਤਾ ਗਿਆ।ਇਸ ਤੋਂ ਇਲਾਵਾ ਇਸ ਮੌਕੇ ਤੇ ਸ੍ਰ.ਕਰਨੈਲ ਸਿੰਘ ਪੰਜੋਲੀ ਵਲੋਂ ਸਕੂਲ ਲਈ 5100 ਰੁ. ਦਾਨ ਕੀਤਾ ਅਤੇ ਸ਼੍ਰੀ ਗੁਰੂ ਰਵਿਦਾਸ ਕਮੇਟੀ ਵਲੋਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਬਸਤੇ ਅਤੇ ਕਾਪੀਆਂ, ਪੈਨਸਿਲਾਂ ਦਿੱਤੀਆਂ ਗਈਆਂ। ਸਮੂਹ ਸਟਾਫ਼ ਅਤੇ ਦੋਨੋਂ ਆਂਗਣਵਾੜੀ ਵਰਕਰਾਂ ਵੱਲੋਂ ਇਸ ਸਮੇਂ ਪਹੁੰਚੇ ਸਮੂਹ ਸਟਾਫ਼ ਛਲੇੜੀ ਕਲਾਂ ਅਤੇ ਪਤਵੰਤੇ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਸਾਰਿਆਂ ਨੇ ਇਸ ਪ੍ਰੋਗਰਾਮ ਨੂੰ ਦੇਖਦੇ ਹੋਏ ਸਮੂਹ ਸਟਾਫ਼ ਹੈਡ ਟੀਚਰ ਸ੍ਰ. ਜਸਵੀਰ ਸਿੰਘ, ਮਾਸਟਰ ਰਾਜਕੁਮਾਰ ਸਿੰਘ,ਮੈਡਮ ਬਲਜਿੰਦਰ ਕੌਰ , ਜਸਵਿੰਦਰ ਕੌਰ ਅਤੇ ਐੱਸ .ਐੱਮ. ਸੀ ਕਮੇਟੀ ਦੀ ਬਹੁਤ ਹੀ ਸ਼ਲਾਘਾ ਕੀਤੀ ।