ਖਾਲਸਾ ਸਕੂਲ ਰੂਪਨਗਰ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 20 ਅਪ੍ਰੈਲ 2024: ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਦਸਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ। ਇਸ ਨਤੀਜੇ ਵਿੱਚ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ,ਰੋਪੜ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ । ਜਿਸ ਵਿੱਚ ਜਸਮੀਤ ਕੌਰ ਨੇ 597 /650 ਅੰਕ ਲੇ ਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਾਚੀ ਸਿੰਘ ਨੇ 596/650 ਅੰਕ ਲੇ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਰਮਵਾਰ ਜਸ਼ਨਜੋਤ ਕੌਰ ਨੇ 587/650 ਅੰਕ ਲੇ ਕੇ ਤੀਜਾ ਸਥਾਨ ਹਾਸਿਲ ਕੀਤਾ।
ਇਹਨਾਂ ਨਤੀਜਿਆਂ ਵਿੱਚ 4 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ। 20 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਤੇ ਬਾਕੀ ਵਿਦਿਆਰਥੀ ਵੀ ਪਹਿਲੇ ਦਰਜੇ ਵਿੱਚ ਪਾਸ ਹੋਏ। ਦੀ ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਵੱਲੋਂ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਪਹਿਲੇ ਤਿੰਨ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਵਿਦਿਆਰਥੀਆਂ ਦੀ ਕਾਮਯਾਬੀ ਦਾ ਸਿਹਰਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਦਿੱਤਾ। ਇਸ ਮੌਕੇ ਤੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਇੰਚਾਰਜ ਖਾਲਸਾ ਮਾਡਲ ਸਕੂਲ, ਵਿਨੀਤ ਭੱਲਾ, ਸ਼ਿਲਪਾ, ਅਮਨਪ੍ਰੀਤ ਕੌਰ, ਬੰਦਨਾ ਤਿਵਾਰੀ, ਦਮਨਦੀਪ ਕੌਰ, ਬਿਨਤਾ ਰਾਣਾ, ਸਰਬਜੀਤ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।