ਮੋਹਾਲੀ: ਖਾਲਸਾ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਜਸਮੀਤ ਕੌਰ ਨੇ ਮੈਰਿਟ ਸੂਚੀ ਵਿੱਚ ਨਾਂ ਦਰਜ ਕਰਵਾਇਆ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 30 ਅਪ੍ਰੈਲ :ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਅੱਜ ਅਠਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ ।ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ ਦੀ ਵਿਦਿਆਰਥਣ ਜਸਮੀਤ ਕੌਰ ਨੇ 600 ਵਿੱਚੋਂ 589 (98.1%)ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਤੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਦੀ ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ਲਈ ਮਾਪੇ ਅਤੇ ਸਟਾਫ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਇਸ ਸ਼ਾਨਦਾਰ ਪ੍ਰਾਪਤੀ ਤੇ ਵਿਦਿਆਰਥਣ ਨੂੰ ਸਨਮਾਨਿਤ ਕੀਤਾ ,ਅੱਗੇ ਤੋਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਤੇ ਨਵਤੇਜ ਸਿੰਘ, ਹਰਪ੍ਰੀਤ ਕੌਰ ਮਾਂਗਟ, ਸਰਬਜੀਤ ਕੌਰ, ਚਰਨਜੀਤ ਕੌਰ, ਗੁਰਪ੍ਰੀਤ ਕੌਰ ਇਨਚਾਰਜ ਖਾਲਸਾ ਮਾਡਲ ਸਕੂਲ, ਪਰਮਜੀਤ ਕੌਰ, ਸਰਬਜੀਤ ਕੌਰ, ਮਨਦੀਪ ਕੌਰ, ਸੁਖਜੀਤ ਕੌਰ, ਡਿੰਪੀ ਸਿੰਘ ਅਤੇ ਮਾਤਾ- ਪਿਤਾ ਹਾਜ਼ਰ ਸਨ।