ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਵਿਦਿਆਰਥਣ ਸੀਆ ਨੇ ਪੰਜਾਬ ਮੈਰਿਟ ’ਚ ਥਾਂ ਬਣਾਈ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 2 ਮਈ 2024 - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ’ਚ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਪੰਜਾਬ ਦੀ ਮੈਰਿਟ ’ਚ ਆਉਣ ਵਾਲੀ ਬੇਟੀ ਸੀਆ ਪੁੱਤਰੀ ਧਰਮਪਾਲ ਨੇ 493/500, 98.6% ਅੰਕ ਪ੍ਰਾਪਤ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ’ਚ 51ਵਾਂ ਸਥਾਨ ਹਾਸਿਲ ਕੀਤਾ। ਬੇਟੀ ਸੀਆ ਦਾ ਪੰਜਾਬ ਦੀ ਮੈਰਿਟ ’ਚ ਆਉਣ ਤੇ ਮੂੰਹ ਮਿੱਠਾ ਕਰਾਉਂਦੇ ਹੋਏ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਬਿ੍ਜ ਮੋਹਨ ਸਿੰਘ ਬੇਦੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ, ਪਿ੍ਰੰਸੀਪਲ ਭੁਪਿੰਦਰ ਸਿੰਘ ਬਰਾੜ ਅਤੇ ਸਕੂਲ ਦਾ ਸਟਾਫ਼।