ਅਕਾਲ ਅਕੈਡਮੀ ਕੌੜੀਵਾੜਾ ਚ’ ਇੰਟਰ-ਅਕੈਡਮੀ ਫੁੱਟਬਾਲ ਅਤੇ ਹਾਕੀ ਦਾ ਟੂਰਨਾਮੈਂਟ ਕਰਵਾਇਆ ਗਿਆ
ਹਰਜਿੰਦਰ ਸਿੰਘ ਭੱਟੀ
ਕੌੜੀਵਾੜਾ, 10 ਮਈ 2024 - ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੇ- ਲੜਕੀਆਂ ਦਾ ਇੰਟਰ-ਅਕੈਡਮੀ ਹਾਕੀ ਅਤੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਅਕੈਡਮੀਆਂ ਦੇ ਬੱਚਿਆਂ ਨੇ ਭਾਗ ਲਿਆ। ਅਕਾਲ ਅਕੈਡਮੀਆਂ ਦੇ ਵਿਦਿਆਰਥੀ ਹਮੇਸ਼ਾ ਹੀ ਖੇਡਾਂ ਪ੍ਰਤੀ ਉਤਸ਼ਾਹਿਤ ਰਹਿੰਦੇ ਹਨ। ਇਸ ਲਈ ਅਕਾਲ ਅਕੈਡਮੀ ਕੌੜੀਵਾੜਾ ਤੋਂ ਇਲਾਵਾ ਅਕਾਲ ਅਕੈਡਮੀ ਉੱਡਤ ਸੈਦੇਵਾਲਾ, ਅਕਾਲ ਅਕੈਡਮੀ ਰੋੜੀ, ਅਕਾਲ ਅਕੈਡਮੀ ਖੋਖਰ ਅਤੇ ਅਕਾਲ ਅਕੈਡਮੀ ਸੰਘਾ ਵੱਲੋਂ ਇਸ ਮੁਕਾਬਲੇ ਵਿੱਚ ਭਾਗ ਲਿਆ ਗਿਆ।
ਲੜਕੀਆਂ ਦੇ ਹਾਕੀ ਮੁਕਾਬਲੇ ਵਿੱਚ ਅਕਾਲ ਅਕੈਡਮੀ ਕੌੜੀਵਾੜਾ ਨੇ ਪਹਿਲਾ ਅਤੇ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਲੜਕਿਆਂ ਦੇ ਹਾਕੀ ਮੁਕਾਬਲੇ ਵਿੱਚ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਨੇ ਪਹਿਲਾ ਅਤੇ ਅਕਾਲ ਅਕੈਡਮੀ ਕੌੜੀਵਾੜਾ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਲੜਕਿਆਂ ਦੇ ਫੁੱਟਬਾਲ ਮੁਕਾਬਲੇ ਵਿੱਚ ਅਕਾਲ ਅਕੈਡਮੀ ਕੌੜੀਵਾੜਾ ਅਤੇ ਅਕਾਲ ਅਕੈਡਮੀ ਰੋੜੀ ਨੇ ਦੂਜਾ ਸਥਾਨ ਹਾਸਿਲ ਕੀਤਾ। ਕਲਗੀਧਰ ਟਰੱਸਟ ਦੇ ਅਧੀਨ ਵੱਖ-ਵੱਖ ਅਕਾਲ ਅਕੈਡਮੀਆਂ ਦੇ ਹੋਣਹਾਰ ਬੱਚਿਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਰਤੀਆਂ ਜ਼ੋਨ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ ਵੀ ਮੌਜੂਦ ਸਨ। ਅਕਾਲ ਅਕੈਡਮੀ ਕੌੜੀਵਾੜਾ ਦੇ ਪ੍ਰਿੰਸੀਪਲ ਬਲਜੀਤ ਕੌਰ ਨੇ ਬੱਚਿਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਟਾਫ਼ ਦੇ ਹੋਰ ਮੈਂਬਰ ਅਵਨੀਤ ਸਿੰਘ, ਨੀਸੂ ਰਾਣੀ, ਕਰਨੈਲ ਸਿੰਘ, ਹਰਲੀਨ ਕੌਰ, ਵਿਵੇਕ ਅਤੇ ਵਿਦਿਆਰਥੀ ਹਾਜ਼ਰ ਸਨ।