ਗੁਰੂ ਰਾਮ ਦਾਸ ਪਬਲਿਕ ਸਕੂਲ ਸ਼ਾਹਦੀਨ ਵਾਲਾ ਦੇ ਪਹਿਲੀਆਂ ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀ ਗੁਰਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਮਨਪ੍ਰੀਤ ਸਿੰਘ ਦੀਆਂ ਤਸਵੀਰਾਂ।
ਗੁਰਿੰਦਰ ਸਿੰਘ
ਫ਼ਿਰੋਜ਼ਪੁਰ, 28 ਮਈ, 2017 : ਸੈਂਟਰਲ ਬੋਰਡ ਆਫ ਸੈਕੰਡਰੀ ਐਜੁਕੇਸ਼ਨ (ਸੀ.ਬੀ.ਐਸ.ਈ) ਵੱਲੋਂ ਅੱਜ ਐਲਾਨੇ +2 ਦੇ ਨਤੀਜੇ ਵਿੱਚ ਗੁਰੂ ਰਾਮ ਦਾਸ ਪਬਲਿਕ ਸਕੂਲ ਸ਼ਾਹਦੀਨ ਵਾਲਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਸਕੂਲ ਦੇ ਮੈਨੇਜ਼ਰ ਇੰਦਰਪਾਲ ਸਿੰਘ ਅਤੇ ਪ੍ਰਿੰਸੀਪਲ ਮੈਡਮ ਚੰਦਰ ਮੋਹਿਨੀ ਨੇ ਦੱਸਿਆ ਕਿ ਸਕੂਲ ਦੇ ਕੁੱਲ 65 ਵਿਦਿਆਰਥੀਆਂ ਵਿੱਚੋਂ 37 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਹਿਲੇ ਦਰਜੇ ਜਦ ਕਿ ਬਾਕੀਆਂ ਨੇ ਦੂਸਰੇ ਦਰਜੇ ਵਿੱਚ ਪਾਸ ਕੀਤੀ ਹੈ। ਉਨ੍ਹਾਂ ਦੱਸਿਆ ਕਿ +2 ਦੇ ਮੈਡੀਕਲ ਗਰੁੱਪ ਵਿੱਚੋਂ ਗੁਰਪ੍ਰੀਤ ਕੌਰ ਪੁੱਤਰ ਸ਼ਰਨਜੀਤ ਸਿੰਘ ਨੇ 90.4 ਪ੍ਰਤੀਸ਼ਤ ਅੰਕ, ਨਾਨ ਮੈਡਕੀਲ ਗਰੁੱਪ ਵਿੱਚੋਂ ਕੋਮਲਪ੍ਰੀਤ ਕੌਰ ਪੁੱਤਰ ਪ੍ਰੇਮ ਸਿੰਘ ਨੇ 87.4 ਪ੍ਰਤੀਸ਼ਤ ਅੰਕ, ਕਮਰਸ ਗਰੁੱਪ ਦੀ ਮਨਪ੍ਰੀਤ ਕੌਰ ਪੁੱਤਰ ਬਲਵਿੰਦਰ ਸਿੰਘ ਨੇ 77.7 ਪ੍ਰਤੀਸ਼ਤ ਅੰਕ ਅਤੇ ਆਰਟਸ ਗਰੁੱਪ ਵਿੱਚੋਂ ਮਨਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਨੇ 77.2 ਪ੍ਰਤੀਸ਼ਤ ਅੰਕਾਂ ਨਾਲ ਆਪੋ ਆਪਣੇ ਗਰੁੱਪਾਂ ਵਿੱਚੋਂ ਪਹਿਲੇ ਸਥਾਨ ਹਾਸਲ ਕੀਤੇ ਹਨ । ਵਿਦਿਆਰਥੀਆਂ ਦੀ ਇਸ ਸਫਲਤਾ 'ਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭਗਤ ਮਿਲਖਾ ਸਿੰਘ, ਮੈਨੇਜ਼ਰ ਇੰਦਰਪਾਲ ਸਿੰਘ, ਡਾਇਰੈਕਟਰ ਰਣਜੀਤ ਸਿੰਘ ਅਤੇ ਪ੍ਰਿੰਸੀਪਲ ਚੰਦਰ ਮੋਹਿਨੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਵਾਦ ਦਿੱਤੀ ਅਤੇ ਉਹਨਾਂ ਦੇ ਚੰਗੇ ਅਤੇ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।