← Go Back
ਚੰਡੀਗੜ੍ਹ 16 ਅਕਤੂਬਰ 2018: ਅਕਾਲ ਅਕੈਡਮੀ ਰੋੜੀ (ਸਿਰਸਾ) ਵਿਖੇ ਪਿਛਲੇ ਦਿਨੀਂ ਵਿਦਿਆਰਥੀਆਂ ਦਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਬੜੀ ਸ਼ਰਧਾ ਤੇ ਸਤਿਕਾਰ ਨਾਲ਼ ਗੁਰਬਾਣੀ ਕੰਠ ਮੁਕਾਬਲੇ ਚ ਹਿੱਸਾ ਲੈਂਦਿਆਂ ਗੁਰਬਾਣੀ ਦਾ ਉਚਾਰਨ ਕੀਤਾ। ਇਹ ਗੁਰਬਾਣੀ ਕੰਠ ਮੁਕਾਬਲਾ ਅਕਾਲ ਅਕੈਡਮੀ ਰੌੜੀ ਦੇ ਪ੍ਰਿੰਸੀਪਲ ਮੈਡਮ ਦੀ ਸਰਪ੍ਰਸਤੀ ਹੇਠ ਸਮੂਹ ਸਟਾਫ਼ ਅਕਾਲ ਅਕੈਡਮੀ ਰੋੜੀ ਦੀ ਅਗਵਾਈ ਵਿੱਚ ਕਰਵਾਇਆ ਗਿਆ। ਅੰਤ ਵਿੱਚ ਗੁਰਬਾਣੀ ਕੰਠ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰ ਵੀ ਕਰਵਾਈ ਗਈ।ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਸ੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਵੱਲੋਂ ਵਿਦਿਆਰਥੀ ਨੂੰ ਗੁਰਬਾਣੀ ਨਾਲ ਜੋੜਨ ਲਈ ਸਮੇਂ ਸਮੇਂ ਤੇ ਯੋਗ ਉਪਰਾਲੇ ਕੀਤੇ ਜਾਂਦੇ ਹਨ ਜਿਸ ਤਹਿਤ ਵਿਦਿਆਰਥੀ ਉਚੇਚੇ ਤੌਰ ਤੇ ਗੁਰਬਾਣੀ ਕੰਠ ਮੁਕਾਬਲਿਆਂ ਚ ਬੜੇ ਉਤਸ਼ਾਹ ਨਾਲ ਹਿੱਸਾ ਲੈਂਦੇ ਹਨ। ਅੰਤ ਵਿਚ ਪਿ੍ੰਸੀਪਲ ਮੈਡਮ ਵੱਲੋਂ ਗੁਰਬਾਣੀ ਕੰਠ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।
Total Responses : 189