ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਵੱਲੋਂ ਅਬੋਹਰ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਗਿਆ ‘ਨਗਰ ਕੀਰਤਨ’
ਸ੍ਰੀ ਗੁਰੂ ਨਾਨਕ ਦੇਵ ਸੇਵਾ ਸਿਮਰਨ ਸੁਸਾਇਟੀ ਅਬੋਹਰ ਵੱਲੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਅਕਾਲ ਅਕੈਡਮੀ ਖੂਈਆਂ ਸਰਵਰ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਇਹ ਨਗਰ ਕੀਰਤਨ ਅਬੋਹਰ ਤੋਂ ਸ਼ੁਰੂ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਸੁਲਤਾਨਪੁਰ ਲੋਧੀ ਜਾ ਕੇ ਸਮਾਪਤ ਹੋਇਆ।ਅਕਾਲ ਅਕੈਡਮੀ ਦੇ ਪ੍ਰਿੰਸੀਪਲ ਮੈਡਮ ਅਤੇ ਸਿੱਖ ਮਾਰਸ਼ਲ ਆਰਟ ਗਤਕਾ ਅਧਿਆਪਕ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ।ਇਹ ਨਗਰ ਕੀਰਤਨ ਵੱਖ ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਗੁਜ਼ਰਿਆ ਜਿੱਥੋਂ ਸੰਗਤ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ।ਅਕੈਡਮੀ ਦੇ ਵਿਦਿਆਰਥੀਆਂ ਨੇ ਪਾਲਕੀ ਸਾਹਿਬ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ।ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਵਿਦਿਆਰਥੀਆਂ ਨੇ ਦਿਨ ਭਰ ਸ਼ਬਦ ਗਾਇਨ ਕੀਤੇ ਜਿਸ ਦੀ ਪ੍ਰਬੰਧਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।ਸੰਗਤ ਰਾਤ ਨੂੰ ਗੁਰਦੁਆਰਾ ਜਾਮਨੀ ਸਾਹਿਬ ਫਿਰੋਜ਼ਪੁਰ ਵਿਖੇ ਠਹਿਰੀ ਅਤੇ ਅਗਲੇ ਦਿਨ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਈ।ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਪਹੁੰਚਣ ਤੇ ਵਿਦਿਆਰਥੀਆਂ ਵੱਲੋਂ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕੀਰਤਨ ਦੀ ਸੇਵਾ ਨਿਭਾਈ ਗਈ।ਇਸ ਨਗਰ ਕੀਰਤਨ ਵਿੱਚ ਗੁਰਮਤਿ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।ਨਗਰ ਕੀਰਤਨ ਵਿੱਚ ਸ਼ਾਮਲ ਅਕਾਲ ਅਕੈਡਮੀ ਖੂਈਆਂ ਸਰਵਰ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਹੱਟ ਸਾਹਿਬ, ਗੁਰਦੁਆਰਾ ਸ੍ਰੀ ਪ੍ਰਗਟ ਸਾਹਿਬ ਦੇ ਵੀ ਦਰਸ਼ਨ ਦੀਦਾਰੇ ਕੀਤੇ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦਿਵਸ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਮੌਕੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਲਿਆ।ਅਕਾਲ ਅਕੈਡਮੀ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਬਹੁਤ ਖੁਸ਼ ਹਾਂ ਕੀ ਅਸੀਂ ਇਸ ਪਵਿੱਤਰ ਸੇਵਾ ਵਿੱਚ ਹਿੱਸਾ ਲਿਆ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਦਾ ਮੌਕਾ ਮਿਲਿਆ।