← Go Back
ਕਲਗੀਧਰ ਟਰੱਸਟ ਬੜੂ ਸਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਅਕਾਲ ਅਕੈਡਮੀ ਬਿਲਗਾ ਵਿਖੇ ਧੰਨ - ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਤੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆ।ਗੁਰੂ ਸਾਹਿਬ ਦੇ ਜੀਵਨ ਤੇ ਰੌਸ਼ਨੀ ਪਾਉਂਦਿਆਂ ਮੈਡਮ ਅਨਦੀਪ ਕੌਰ ਨੇ ਉਹਨਾਂ ਦੀਆਂ ਕੁਰਬਾਨੀਆਂ ਦੀ ਮਹੱਤਵ ਤੋਂ ਜਾਣੂ ਕਰਵਾਇਆ । ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਸਾਹਨੀ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿਖਿਆਵਾਂ ਤੋਂ ਚੱਲਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ ।
Total Responses : 189