← Go Back
ਚੰਡੀਗੜ੍ਹ, 16 ਫਰਵਰੀ -2019 ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਪੰਜਾਬ ਦੇ ਚਾਰ ਜਵਾਨਾਂ ਦੇ ਪਰਿਵਾਰਾਂ ਲਈ ਨਾਮਵਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਐਮੀ ਵਿਰਕ ਨੇ ਸੋਸ਼ਲ ਮੀਡੀਆ 'ਤੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਉਹ ਪੰਜਾਬ ਦੇ ਚਾਰ ਸ਼ਹੀਦ ਜਵਾਨਾਂ ਲਈ ਢਾਈ-ਢਾਈ ਲੱਖ ਰੁਪਏ ਦੇਣਗੇ। ਉਹ ਪਰਿਵਾਰਾਂ ਨੂੰ ਪਏ ਪੁੱਤਰਾਂ ਦੇ ਘਾਟੇ ਨੂੰ ਤਾਂ ਨਹੀਂ ਪੂਰ ਸਕਦੇ ਪਰ ਆਪਣੇ ਵੱਲੋਂ ਇਹ ਮਦਦ ਜ਼ਰੂਰ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਸ਼ਹੀਦਾਂ ਦੇ ਪਰਿਵਾਰਾਂ ਨੂੰ 12-12 ਲੱਖ ਮੁਆਵਜ਼ਾ ਤੇ ਇੱਕ ਜਣੇ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਹੋਇਆ ਹੈ।
Total Responses : 260