ਮੁੰਬਈ, 11 ਮਈ 2019 - ਬਾਲੀਵੁੱਡ ਦੇ ਕਈ ਨਾਮੀ ਕਲਾਕਾਰਾਂ ਨੂੰ ਅਦਾਕਾਰੀ ਸਿਖਾਉਣ ਵਾਲੇ 'ਐਕਟਿੰਗ ਗੁਰੂ' ਰੌਸ਼ਨ ਤਨੇਜਾ ਦਾ ਮੁੰਬਈ 'ਚ ਅੱਜ ਦੇਹਾਂਤ ਹੋ ਗਿਆ। ਉਹ 87 ਸਾਲਾਂ ਦੇ ਸਨ।
ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਦੇ ਨਾਲ ਬਾਲੀਵੁੱਡ 'ਚ ਸੋਗ ਦੀ ਲਹਿਰ ਦੌੜ ਗਈ। ਤਨੇਜਾ ਨੇ ਸ਼ਬਾਨਾ ਆਜ਼ਮੀ, ਨਸੀਰੂਦੀਨ ਸ਼ਾਹ, ਜਯਾ ਬੱਚਨ, ਅਨਿਲ ਕਪੂਰ ਅਤੇ ਸ਼ਤਰੂਘਨ ਸਿਨਹਾ ਵਰਗੇ ਬਾਲੀਵੁੱਡ ਕਈ ਕਲਾਕਾਰਾਂ ਨੂੰ ਅਦਾਕਾਰੀ ਸਿਖਾਈ ਸੀ। ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।