ਮੋਹਾਲੀ, 22 ਜਨਵਰੀ 2020 - ਪੰਜਾਬੀ ਗਾਇਕ ਰੰਮੀ ਰੰਧਾਵਾ ਨੂੰ ਮੋਹਾਲੀ ਪੁਲਿਸ ਨੇ ਹਿਰਾਸਤ 'ਚ ਲਿਆ ਹੈ ਅਸਲ 'ਚ ਹਾਊਸਿੰਗ ਸੁਸਾਇਟੀ ਦੇ ਮੈਂਬਰਾਂ ਨੇ ਰੰਮੀ ਰੰਧਾਵਾ ਖ਼ਿਲਾਫ਼ ਮੋਹਾਲੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਰੰਮੀ ਰੰਧਾਵਾ ਉੱਚੀ ਆਵਾਜ਼ 'ਚ ਗੀਤ ਗਾ ਅਤੇ ਸਾਜ ਵਜਾ ਕੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ।
ਜਿਸ ਤੋਂ ਬਾਅਦ ਉਨ੍ਹਾਂ ਨੇ ਰੰਮੀ ਰੰਧਾਵਾ ਨਾਲ ਇਸ ਮਾਮਲੇ 'ਚ ਗੱਲਬਾਤ ਕੀਤੀ ਪਰ ਰੰਮੀ ਰੰਧਾਵਾ ਨੇ ਉਨ੍ਹਾਂ ਨਾਲ ਬਤਮੀਜੀ ਕੀਤੀ ਜਿਸ ਤੋਂ ਬਾਅਦ ਹਾਊਸਿੰਗ ਸੁਸਾਇਟੀ ਦੇ ਮੈਂਬਰਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਰੰਮੀ ਰੰਧਾਵਾ ਨੂੰ ਹਿਰਾਸਤ 'ਚ ਲੈ ਲਿਆ ਹੈ ਤੇ ਮਾਮਲੇ 'ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਤੋ ਪਹਿਲਾਂ ਰੰਮੀ ਰੰਧਾਵਾ ਪੰਜਾਬੀ ਗਾਇਕ ਐਲੀ ਮਾਂਗਟ ਨਾਲ ਹੋਏ ਵਿਵਾਦ ਕਾਰਨ ਸੁਰਖੀਆਂ 'ਚ ਰਹੇ ਸੀ।