ਹਰ ਕਿਸਾਨ ਲਈ ਫ਼ਾਰਮਰ ਰਜ਼ਿਸਟਰੀ ਆਈ. ਡੀ. ਬਣਾਉਣਾ ਜ਼ਰੂਰੀ- ਮੁੱਖ ਖੇਤੀਬਾੜੀ ਅਫ਼ਸਰ
ਫਾਜਿਲਕਾ 14 ਸਤੰਬਰ
ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਖੇਤੀਬਾੜੀ ਸਹੂਲਤਾਂ ਦਾ ਲਾਭ ਲੈਣ ਲਈ ਫ਼ਾਰਮਰ ਰਜ਼ਿਸਟਰੀ ਆਈ. ਡੀ. ਬਣਾਉਣਾ ਜ਼ਰੂਰੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਦਿੱਤੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੀ ਫ਼ਾਰਮਰ ਰਜ਼ਿਸਟਰੀ ਆਈ. ਡੀ. ਬਣਾਉਣ ਤਾਂ ਜੋ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਅਤੇ ਸਬਸਿਡੀ ਦਾ ਲਾਭ ਲੈਣ ਲਈ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਸਮੇਂ-ਸਮੇਂ ਤੇ ਵੱਖ-ਵੱਖ ਸਕੀਮਾਂ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਹਨਾਂ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾਂ ਦੀ ਫ਼ਾਰਮਰ ਰਜ਼ਿਸਟਰੀ ਵਿੱਚ ਰਜ਼ਿਸਟਰੇਸ਼ਨ ਹੋਣਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਫ਼ਾਰਮਰ ਰਜ਼ਿਸਟਰੀ ਆਈ. ਡੀ. ਸਿਰਫ਼ ਇੱਕ ਯੌਜਨਾ ਨਹੀਂ ਹੈ ਸਗੋਂ ਕਿਮਾਨਾਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਨਾਲ ਜੋੜਨ ਵਿੱਚ ਵੀ ਇਸਦੀ ਅਹਿਮ ਭੂਮਿਕਾ ਹੈ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਖਾਦਾਂ, ਬੀਜ, ਖੇਤੀਬਾੜੀ ਮਸ਼ੀਨਰੀ ਆਦਿ ਦੀਆਂ ਸਹੂਲਤਾਂ ਅਤੇ ਸਬਸਿਡੀ ਪ੍ਰਾਪਤ ਕਰਨ ਲਈ ਵੀ ਆਈ. ਡੀ. ਜ਼ਰੂਰੀ ਹੈ।
ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਪਿੰਡਾਂ ਵਿੱਚ ਬਣੇ ਸੀ. ਐਸ. ਸੀ. ਸੈਂਟਰਾਂ, ਕੋਉਪਰੇਟਿਵ ਸੋਸਾਈਟੀਆਂ ਵਿੱਚ ਜਾ ਕੇ ਵੀ ਫ਼ਾਰਮਰ ਆਈ. ਈ. ਬਣਾਈ ਜਾ ਸਕਦੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਕਰਨ ਅਤੇ ਜਲਦ ਤੋਂ ਜਲਦ ਆਪਣੀ ਫ਼ਾਰਮਰ ਆਈ. ਡੀ. ਬਣਾਉਣ ਤਾਂ ਜੋ ਕਿਸਾਨ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ, ਸਹੂਲਤਾਂ ਅਤੇ ਸਬਸਿਡੀਆਂ ਦਾ ਲਾਭ ਲੈਣ ਤੋਂ ਵਾਂਝੇ ਨਾ ਰਹਿਣ।
- Download Babushahi App
-
-