'ਪੰਜਾਬ ਨੂੰ ਬਦਨਾਮ ਕਰਨ ਤੋਂ ਪਹਿਲਾਂ ਆਪਣੇ ਅੰਦਰ ਝਾਤ ਮਾਰੋ'; ਭਗਵੰਤ ਮਾਨ ਦਾ ਅਮਿਤ ਸ਼ਾਹ 'ਤੇ ਪਲਟਵਾਰ
Babushahi Network
ਚੰਡੀਗੜ੍ਹ, 16 ਅਕਤੂਬਰ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ (BJP) 'ਤੇ ਤਿੱਖਾ ਹਮਲਾ ਬੋਲਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੋਸ਼ ਲਾਇਆ ਕਿ ਕੇਂਦਰੀ ਗ੍ਰਹਿ ਮੰਤਰੀ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੇ ਹਨ।
ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਵੱਲੋਂ ਪੰਜਾਬ ਬਾਰੇ ਦਿੱਤੇ ਜਾ ਰਹੇ ਬਿਆਨ ਕਿਸੇ ਹੋਰ ਦੇ ਲਿਖੇ ਹੋਏ ਹਨ, ਜਿਨ੍ਹਾਂ ਨੂੰ ਉਹ ਬਿਨਾਂ ਸੋਚੇ-ਸਮਝੇ 'ਕਾਪੀ-ਪੇਸਟ' ਕਰਕੇ ਬੋਲ ਰਹੇ ਹਨ। ਸੀਐੱਮ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਬਾਰੇ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਆਪਣੇ ਸਲਾਹਕਾਰਾਂ ਨਾਲ ਚੰਗੀ ਤਰ੍ਹਾਂ ਸਲਾਹ-ਮਸ਼ਵਰਾ ਕਰ ਲੈਣਾ ਚਾਹੀਦਾ ਹੈ ਅਤੇ ਆਪਣੀ ਪੀੜ੍ਹੀ ਥੱਲ੍ਹੇ ਸੋਟਾ ਫੇਰਨਾ ਚਾਹੀਦਾ ਹੈ।
- Download Babushahi App
-
-