'ਸਤਲੁਜ’ ਫਿਲਮ ’ਤੇ ਪਾਬੰਦੀ ਲਾਉਣੀ ਮੋਦੀ ਸਰਕਾਰ ਦੀ ਤਾਨਾਸ਼ਾਹੀ : ਤਰਕਸ਼ੀਲ਼ ਸੁਸਾਇਟੀ
ਅਸ਼ੋਕ ਵਰਮਾ
ਬਰਨਾਲਾ, 8 ਜੁਲਾਈ 2026: ਤਰਕਸ਼ੀਲ਼ ਸੁਸਾਇਟੀ ਪੰਜਾਬ ਨੇ ਦਲਜੀਤ ਦੁਸਾਂਝ ਦੀ ਫਿਲਮ 'ਸਤਲੁਜ' ਖ਼ਿਲਾਫ਼ ਲੱਗੀ ਪਾਬੰਦੀ ਨੂੰ ਨਕਾਰਿਆ ਉੱਥੇ ਇਸ ਫ਼ਿਲਮ ਨੂੰ ਤਤਕਾਲੀ ਦੋਹਰੀ ਸੁਰੱਖਿਆ ਬਲਾਂ ਤੇ ਖਾਲਿਸਤਾਨੀ ਦਹਿਸ਼ਤਗਰਦੀ ਦਾ ਅਧੂਰਾ ਦਸਤਾਵੇਜ਼ ਵੀ ਗਰਦਾਨਿਆ।
ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ, ਜੋਗਿੰਦਰ ਕੁੱਲੇਵਾਲ,ਜਸਵਿੰਦਰ ਫਗਵਾੜਾ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮ੍ਰਿਤਸਰ ਨੇਮੋਦੀ ਸਰਕਾਰ ਵੱਲੋਂ ‘ਸਤਲੁਜ’ ਫ਼ਿਲਮ ਨੂੰ ਜ਼ੀ-5 ਦੇ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸਨੂੰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਸਮੁੱਚੇ ਮੀਡੀਏ ਉਤੇ ਵੱਡਾ ਹਮਲਾ ਕਰਾਰ ਦਿੱਤਾ ਹੈ । ਤਰਕਸ਼ੀਲ ਆਗੂਆਂ ਨੇ ਸਮੂਹ ਲੋਕ ਪੱਖੀ ਜਨਤਕ ਤੇ ਜਮਹੂਰੀ ਜੱਥੇਬੰਦੀਆਂ ਨੂੰ ਮੀਡੀਏ ਦੀ ਆਜ਼ਾਦੀ ਉਤੇ ਲਗਾਈ ਅਣਐਲਾਨੀ ਪਾਬੰਦੀ ਦਾ ਸਖ਼ਤ ਵਿਰੋਧ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਹੈ।
ਆਗੂਆਂ ਦੂਜੇ ਪਾਸੇ ਇਹ ਵੀ ਕਿਹਾ ਕਿ ਬੇਸ਼ੱਕ ਇਹ ਫਿਲਮ ਅੱਸੀਵਿਆਂ ਦੇ ਕਾਲੇ ਦੌਰ ਵਿਚਲੀ ਹਕੂਮਤੀ ਅਤੇ ਫ਼ਿਰਕੂ ਦਹਿਸ਼ਤਗਰਦੀ ਦਾ ਮੁਕੰਮਲ ਦਸਤਾਵੇਜ਼ ਨਹੀਂ ਹੈ ਕਿਉਂਕਿ ਇਸ ਵਿੱਚ ਫ਼ਿਰਕੂ ਖਾਲਿਸਤਾਨੀ ਦਹਿਸ਼ਤਗਰਦੀ ਦੀਆਂ ਘਟਨਾਵਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ । ਇਸਦੇ ਬਾਵਜੂਦ ਕਿਹਾ ਫਿਲਮ ਉਤੇ ਪਾਬੰਦੀ ਗ਼ੈਰ ਸੰਵਿਧਾਨਕ ਅਤੇ ਤਾਨਾਸ਼ਾਹੀ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲੀਸ ਵੱਲੋਂ ਕੇਂਦਰੀ ਕਾਂਗਰਸ ਹਕੂਮਤ ਦੀ ਸਰਪ੍ਰਸਤੀ ਹੇਠ ਅੱਸੀਵਿਆਂ ਦੇ ਖਾਲਿਸਤਾਨੀ ਅੱਤਵਾਦ ਨੂੰ ਖਤਮ ਕਰਨ ਦੇ ਬਹਾਨੇ ਹਜ਼ਾਰਾਂ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਰਾਹੀਂ ਮਾਰਨ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਉਨ੍ਹਾਂ ਦਾ ਸੰਸਕਾਰ ਕਰਨ ਦੇ ਕਾਲੇ ਕਾਰਨਾਮਿਆਂ ਨੂੰ ਕਿਸੇ ਵੀ ਤਰਾਂ ਭੁਲਾਇਆ ਨਹੀਂ ਜਾ ਸਕਦਾ।
- Download Babushahi App
-
-