ਅੰਮ੍ਰਿਤਸਰ ਏਅਰਪੋਰਟ ਪਹੁੰਚੇ MP ਅੰਮ੍ਰਿਤਪਾਲ ਸਿੰਘ, ਪੁਲਿਸ ਨੇ ਸੇਫ ਜ਼ੋਨ ਵਿੱਚ ਰੱਖਿਆ
ਏਅਰਪੋਰਟ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ, ਕਾਰਗੋ ਸਾਈਡ ਸੇਫ ਜ਼ੋਨ ਵਿੱਚ ਰੱਖੇ ਗਏ ਭਾਈ ਅੰਮ੍ਰਿਤਪਾਲ ਸਿੰਘ
ਭਾਈ ਅੰਮ੍ਰਿਤਪਾਲ ਸਿੰਘ ਦੇ ਆਉਣ 'ਤੇ ਏਅਰਪੋਰਟ ਪੁਲਿਸ ਛਾਉਣੀ 'ਚ ਤਬਦੀਲ, ਬਾਹਰ ਵੱਡੀ ਗਿਣਤੀ 'ਚ ਫੋਰਸ ਤਾਇਨਾਤ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ 21 ਨਵੰਬਰ, 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਪਹੁੰਚ ਗਏ ਹਨ। ਉਨ੍ਹਾਂ ਦੇ ਏਅਰਪੋਰਟ ਪਹੁੰਚਦੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਏਅਰਪੋਰਟ ਦੀ ਕਾਰਗੋ ਸਾਈਡ 'ਤੇ ਬਣਾਏ ਗਏ ਸੇਫ ਜ਼ੋਨ ਵਿੱਚ ਰੱਖਿਆ ਗਿਆ ਹੈ।
ਉੱਥੇ ਹੀ ਏਅਰਪੋਰਟ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ, ਤਾਂ ਜੋ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਭੀੜ ਜਾਂ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ।
ਦੱਸਣਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟੇ ਦੀ ਕਸਟਡੀ ਪੈਰੋਲ ਮਿਲੀ ਹੈ। ਏਅਰਪੋਰਟ ਤੋਂ ਉਨ੍ਹਾਂ ਨੂੰ ਸਖ਼ਤ ਪੁਲਿਸ ਸੁਰੱਖਿਆ ਹੇਠ ਅੱਗੇ ਲਿਜਾਇਆ ਜਾਵੇਗਾ।
- Download Babushahi App
-
-