ਆਂਗਣਵਾੜੀ ਮੁਲਾਜ਼ਮਾਂ ਵੱਲੋਂ ਆਂਗਣਵਾੜੀ ਸੈਂਟਰਾਂ ਲਈ ਖਰੀਦੇ ਫੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਵਿਰੋਧ
ਸਮਾਰਟ ਫੋਨ ਦੇਣ ਤੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਡਾਟਾ ਆਨਲਾਈਨ : ਹਰਗੋਬਿੰਦ ਕੌਰ
ਅਸ਼ੋਕ ਵਰਮਾ
ਬਠਿੰਡਾ, 17 ਅਪ੍ਰੈਲ 2026:ਅੱਜ ਇਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਮੀਤ ਕੌਰ ਬਠਿੰਡਾ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਨੂੰ ਸੰਬੋਧਨ ਕਰਨ ਲਈ ਹਰਗੋਬਿੰਦ ਕੌਰ ਕੌਮੀ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਨੇ ਜੋ ਸਮਾਰਟ ਫੋਨ ਆਂਗਣਵਾੜੀ ਪੋਸ਼ਣ ਅਭਿਆਨ ਦੇ ਅਧੀਨ ਆਂਗਣਵਾੜੀ ਸੈਂਟਰਾਂ ਵਿੱਚ ਦੇਣ ਲਈ ਖਰੀਦੇ ਸਨ ਉਹ ਫੋਨ ਹੁਣ ਸਰਵੇ ਕਰਨ ਲਈ ਰੂਰਲ ਡਿਵੈਲਪਮੈਂਟ ਦਿੱਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਸ਼ੁਰੂ ਕਰ ਰਹੀ ਹੈ, ਉਸ ਵਿੱਚ ਜੋ ਫਾਰਮ ਆਂਗਣਵਾੜੀ ਵਰਕਰਾਂ ਨੂੰ ਆਪਣੇ ਫੋਨਾਂ ਤੋਂ ਭਰਨ ਲਈ ਕਿਹਾ ਜਾ ਰਿਹਾ ਹੈ, ਉਹ ਆਂਗਣਵਾੜੀ ਵਰਕਰ ਆਪਣੇ ਪਰਸਨਲ ਫੋਨਾਂ ਤੋਂ ਨਹੀਂ ਭਰਨਗੀਆਂ।
ਉਹਨਾਂ ਕਿਹਾ ਕਿ ਜੇਕਰ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦੇਵੇਗੀ ਜੋ ਪੋਸ਼ਨ ਅਭਿਆਨ ਦੇ ਅੰਡਰ ਉਹਨਾਂ ਲਈ ਖਰੀਦੇ ਗਏ ਹਨ, ਤਾਂ ਹੀ ਇਹ ਯੋਜਨਾ ਦੇ ਫਾਰਮ ਭਰੇ ਜਾਣਗੇ ਉਹਨਾਂ ਨੇ ਮੰਗ ਕੀਤੀ ਕਿ ਇਹਨਾਂ ਫਾਰਮਾਂ ਨੂੰ ਅਪਲੋਡ ਕਰਨ ਲਈ ਘੱਟੋ ਘੱਟ 100 ਰੁਪਏ ਪ੍ਰਤੀ ਫਾਰਮ ਆਗਣਵਾੜੀ ਵਰਕਰ ਨੂੰ ਦਿੱਤਾ ਜਾਵੇ। ਆਂਗਣਵਾੜੀ ਕੇਂਦਰਾਂ ਵਿੱਚ ਆ ਰਿਹਾ ਰਾਸ਼ਨ ਖਪਤ ਰਿਪੋਰਟ ਮੁਤਾਬਕ ਦਿੱਤਾ ਜਾਵੇ ਖਾਣੇ ਦੀ ਖਪਤ ਘੱਟ ਹੈ ਤੇ ਰਾਸ਼ਨ ਵੱਧ ਸੁੱਟਿਆ ਜਾ ਰਿਹਾ ਹੈ ਜੋ ਸਮੇਂ ਤੇ ਖਪਤ ਨਹੀਂ ਹੁੰਦਾ ਅਤੇ ਰਾਸ਼ਨ ਖਰਾਬ ਹੋ ਰਿਹਾ ਜੋ ਸਮੇਂ ਤੇ ਖਪਤ ਨਹੀਂ ਹੁੰਦਾ ਅਤੇ ਰਾਸ਼ਨ ਖਰਾਬ ਹੋ ਰਿਹਾ ਹੈ।
ਉਹਨਾਂ ਕਿਹਾ ਕਿ ਸਰਕਾਰ ਨੇ ਮਾਣ ਭੱਤਾ ਦੁਗਣਾ ਕਰਨ ਦਾ ਵਾਅਦਾ ਕਰਿਆ ਸੀ , ਉਹ ਵਾਅਦਾ ਵੀ ਸਰਕਾਰ ਪੂਰਾ ਕਰੇ, ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਸਮੇਂ ਸਿਰ ਦਿੱਤਾ ਜਾਵੇ , ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕੀਤੇ ਗਏ ਬੱਚੇ ਵਾਪਸ ਆਗਣਵਾੜੀ ਕੇਂਦਰਾਂ ਵਿੱਚ ਭੇਜੇ ਜਾਣ ਇਸ ਸਮੇਂ ਲੀਲਾਵਤੀ ਬਠਿੰਡਾ, ਹਰਵੀਰ ਕੌਰ ਬਠਿੰਡਾ,ਕਮਲਜੀਤ ਕੌਰ ਬਠਿੰਡਾ, ਜਸਵੰਤ ਕੌਰ ਬਠਿੰਡਾ, ਰੁਪਿੰਦਰ ਕੌਰ ਬਠਿੰਡਾ,ਮਨਪ੍ਰੀਤ ਕੌਰ ਸਿਵੀਆ, ਬਲਬੀਰ ਕੌਰ ਭੋਖੜਾ,ਰੇਖਾ ਰਾਣੀ ਗੋਨਿਆਨਾ ਕਲਾਂ,ਸੁਨੀਤਾ ਰਾਣੀ ਗੋਨੇਆਣਾ ਮੰਡੀ,ਬਲਵੀਰ ਕੌਰ ਲਹਿਰੀ, ਬਲਵਿੰਦਰ ਕੌਰ ਜੱਜਲ ਕਿਰਪਾਲ ਕੌਰ ਭੂੰਦੜ, ਕਰਮਜੀਤ ਕੌਰ ਰਾਮਪੁਰਾ, ਬੀਰਪਾਲ ਕੌਰ ਰੁਲਦੁਵਾਲਾ, ਪਰਮਿੰਦਰ ਕੌਰ ਪੱਕੇ ਕਲਾਂ,ਕਮਾਲ ਕੁਮਾਰੀ, ਇੰਦਰਜੀਤ ਕੌਰ ਘੁੱਦਾ , ਦਰਸ਼ਨਾਂ ਕੌਰ ਨਥਾਣਾ ਬਲਾਕ ਆਦਿ ਆਗੂ ਹਾਜ਼ਰ ਸਨ।
Click to Follow Babushahi Facebook page →