ਇਸ ਜ਼ਿਲ੍ਹੇ 'ਚ 20 August ਨੂੰ ਸਥਾਨਕ ਛੁੱਟੀ ਦਾ ਐਲਾਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ/ਸੰਗਰੂਰ, 19 ਅਗਸਤ:
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੰਗਰੂਰ ਜ਼ਿਲ੍ਹੇ ਵਿੱਚ 20 ਅਗਸਤ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰਤ ਹੁਕਮ ਜਾਰੀ ਕਰਦਿਆਂ ਸੰਤ ਲੌਂਗੋਵਾਲ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 20 ਅਗਸਤ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ, ਜਿਨ੍ਹਾਂ ਵਿੱਚ ਸਰਕਾਰੀ ਅਤੇ ਨਿੱਜੀ ਸਕੂਲ ਤੇ ਕਾਲਜ ਸ਼ਾਮਲ ਹਨ, ਪੂਰੀ ਤਰ੍ਹਾਂ ਬੰਦ ਰਹਿਣਗੇ। ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਛੁੱਟੀ ਪ੍ਰੀਖਿਆਵਾਂ ਦੀ ਪ੍ਰਕਿਰਿਆ 'ਤੇ ਲਾਗੂ ਨਹੀਂ ਹੋਵੇਗੀ। ਜਿਨ੍ਹਾਂ ਸਕੂਲਾਂ ਜਾਂ ਕਾਲਜਾਂ ਵਿੱਚ ਉਸ ਦਿਨ ਬੋਰਡ, ਯੂਨੀਵਰਸਿਟੀ ਜਾਂ ਪ੍ਰੈਕਟੀਕਲ ਦੀਆਂ ਪ੍ਰੀਖਿਆਵਾਂ ਨਿਰਧਾਰਤ ਹਨ, ਉਹ ਆਪਣੇ ਪਹਿਲਾਂ ਤੋਂ ਤੈਅ ਸਮੇਂ ਅਨੁਸਾਰ ਹੀ ਸੁਚਾਰੂ ਢੰਗ ਨਾਲ ਕਰਵਾਈਆਂ ਜਾਣਗੀਆਂ।
- Download Babushahi App
-
-