ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਚੋਣ ਪਾਠਸ਼ਾਲਾ ਪ੍ਰੋਗਰਾਮ
ਰੋਹਿਤ ਗੁਪਤਾ
ਗੁਰਦਾਸਪੁਰ, 22 ਅਕਤੂਬਰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਚੋਣ ਪਾਠਸ਼ਾਲਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਚੋਣ ਸਾਖਰਤਾ, ਨਿਰਪੱਖ ਅਤੇ ਸੁਤੰਤਰ ਚੋਣਾਂ ਦੀ ਮਹੱਤਤਾ, ਸੋਚ-ਸਮਝ ਕੇ ਵੋਟ ਪਾਉਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫ਼ਰਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਬਿਨਾਂ ਕਿਸੇ ਦਬਾਅ, ਲਾਲਚ ਜਾਂ ਪ੍ਰਭਾਵ ਤੋਂ ਆਪਣੀ ਸੂਝ-ਬੂਝ ਅਨੁਸਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਸਮਾਜ ਵਿੱਚ ਚੋਣਾਂ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਡਾ. ਅਸ਼ਵਨੀ ਕੁਮਾਰ ਭੱਲਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਾਗਰੂਕ, ਜ਼ਿੰਮੇਵਾਰ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਰੱਖਣ ਵਾਲੇ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਜਾਗਰੂਕ ਵੋਟਰ ਅਤੇ ਨੈਤਿਕ ਚੋਣ ਪ੍ਰਕਿਰਿਆ ਬੇਹੱਦ ਜ਼ਰੂਰੀ ਹਨ।
ਪ੍ਰੋਗਰਾਮ ਦੇ ਨੋਡਲ ਅਫ਼ਸਰ ਜਤਿਨ ਮਹਾਜਨ ਨੇ ਚੋਣ ਜਾਗਰੂਕਤਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਨਾਗਰਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ।
- Download Babushahi App
-
-