ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਦਰਜਾ ਤਿੰਨ ਦੇ ਸਰਕਾਰੀ ਕੁਆਟਰ ‘ਚ ਕਰਵਾਈ ਮੌਕ ਡਰਿੱਲ
ਅਸ਼ੋਕ ਵਰਮਾ
ਬਠਿੰਡਾ, 28 ਨਵੰਬਰ 2026 : ਬਠਿੰਡਾ ਵਿਖੇ ਪ੍ਰਸ਼ਾਸਨ ਵੱਲੋਂ ਦਰਜਾ ਤਿੰਨ ਦੇ ਸਰਕਾਰੀ ਮੁਲਾਜ਼ਮ ਨਾਲ ਸੰਬੰਧਿਤ ਕੁਆਰਟਰ ਵਿਖੇ ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਸਰਕਾਰੀ ਕੁਆਟਰ ਦਰਜਾ-3 ਬਠਿੰਡਾ ਵਿਖੇ ਮੌਕ ਡਰਿੱਲ ਕਰਵਾਈ ਗਈ। ਇਸ ਮੌਕੇ ਕਿਸੇ ਪ੍ਰਕਾਰ ਦੀ ਆਪਦਾ ਦੌਰਾਨ ਵੱਖ ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਸਬੰਧੀ ਅਭਿਆਸ ਦੀ ਪਰਖ ਕੀਤੀ ਗਈ।ਇਸ ਦੌਰਾਨ ਅੱਗ ਬੁਝਾਊ ਕਾਰਵਾਈਆਂ, ਖੋਜ ਅਤੇ ਬਚਾਅ ਕਾਰਜ, ਫਸਟ ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਨੂੰ ਕੰਟਰੋਲ ਸਬੰਧੀ ਕਾਰਵਾਈ ਕੀਤੀ ਗਈ।ਐਨ ਡੀ ਆਰ ਐਫ ਤੋਂ ਮੈਡਮ ਸਰੋਜ ਨੇ ਦੱਸਿਆ ਕਿ ਇਸ ਅਭਿਆਸ ਦੌਰਾਨ ਲੋਕਾਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਲਾਇਟਾਂ ਬੰਦ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਸਿਵਲ ਡਿਫੈਂਸ ਅਤੇ ਐਨ ਡੀ ਆਰ ਐਫ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਰਵਾਇਆ ਜਾ ਰਿਹਾ ਇੱਕ ਰੁਟੀਨ ਅਭਿਆਸ ਹੈ।
- Download Babushahi App
-
-