ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ; ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ
ਰੋਹਿਤ ਗੁਪਤਾ
ਬਟਾਲਾ, 9 ਅਗਸਤ 2026- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੇ ਕੰਮ ਕਰਨ ਦੀ ਕਾਰਜਸ਼ੈਲੀ ਤੋ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਲਗਾਤਾਰ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਪਿੰਡ ਡੁੱਡੀਪੁਰ ਤੋਂ ਸ਼ਰੋਮਣੀ ਅਕਾਲੀ ਦਲ ਦੇ ਕਈ ਪਰਿਵਾਰਾਂ ਨੇ ਆਪ ਪਾਰਟੀ ਦਾ ਪੱਲਾ ਫੜ੍ਹਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਮੁੱਚੇ ਪਰਿਵਾਰਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਚੇ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਵਲੋਂ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕੰਮ ਅਤੇ ਹਰੇਕ ਵਰਗ ਦੇ ਲੋਕਾਂ ਦੇ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਲੋਕ ਆਪ ਪਾਰਟੀ ਵਿੱਚ ਸ਼ਮੂਲੀਅਤ ਕਰ ਰਹੇ ਹਨ, ਜਿਨ੍ਹਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੇ ਲੋਕਾਂ ਨੇ ਮੋਹਰ ਲਗਾਈ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਦੀ 600 ਯੂਨਿਟ ਬਿਜਲੀ ਮਾਫ਼ ਕੀਤੀ, 69000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਲੋਕਾਂ ਦੀ ਸਿਹਤ ਸਹੂਲਤ ਲਈ ਆਮ ਆਦਮੀ ਕਲੀਨਿਕ ਖੋਲੇ, ‘ਸਕੂਲ ਆਫ ਐਂਮੀਨੈੱਸ’ ਉਸਾਰੇ ਗਏ, ਮਿਆਦ ਪੂਰੀ ਕਰ ਚੁੱਕੇ ਟੋਲ ਪਲਾਜ਼ਾ ਬੰਦ ਕਰਨ ਸਮੇਤ ਹਰੇਕ ਵਰਗ ਦੇ ਹਿੱਤ ਲਈ ਕੀਤੇ ਗਏ ਮਹਿਜ ਸਾਢੇ ਚਾਰ ਸਾਲਾਂ ਵਿੱਚ ਲੋਕਾਂਕਾਂ ਨਾਲ ਕੀਤੀ ਇੱਕ-ਇੱਕ ਗਰੰਟੀ ਪੂਰੀ ਕੀਤੀ ਗਈ ਹੈ।
ਇਸ ਮੌਕੇ ਆਪ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸ਼ਰੋਮਣੀ ਅਕਾਲੀ ਦਲ ਦੇ ਪਰਿਵਾਰਾਂ ਨੇ ਕਿਹਾ ਕਿ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਹਿੱਤ ਲਈ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਵੇਖਦਿਆਂ ਉਹ, ਆਪ ਪਾਰਟੀ ਵਿੱਚ ਆਪਣੀ ਸਮੁੱਚੀ ਪੰਚਾਇਤ ਨਾਲ ਸ਼ਾਮਲ ਹੋਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਨਾਲ ਪਿੰਡ ਅੰਦਰ ਤੇਜੀ ਨਾਲ ਵਿਕਾਸ ਕੰਮ ਕਰਵਾਏ ਜਾਣਗੇ।
- Download Babushahi App
-
-