ਅਕਾਲੀ ਦਲ ਵਾਰਿਸ ਪੰਜਾਬ ਦੇ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਹਰਮੰਦਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ
ਅਸ਼ੋਕ ਵਰਮਾ
ਤਲਵੰਡੀ ਸਾਬੋ ,22 ਨਵੰਬਰ 2026 :ਡਿਬਰੂਗੜ੍ਹ ਜੇਲ੍ਹ 'ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਿਯੁਕਤ ਹਲਕਾ ਬਠਿੰਡਾ (ਦਿਹਾਤੀ) ਦੇ ਇੰਚਾਰਜ ਹਰਮੰਦਰ ਸਿੰਘ ਗੁਲਾਬਗੜ੍ਹ ਅੱਜ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।ਇਸ ਮੌਕੇ ਪਾਰਟੀ ਦੇ ਮਾਲਵਾ ਜ਼ੋਨ-2 ਦੇ ਇੰਚਾਰਜ ਭਾਈ ਪ੍ਰਗਟ ਸਿੰਘ ਭੋਡੀਪੁਰਾ ਵੀ ਵਿਸ਼ੇਸ ਤੌਰ ਤੇ ਪਹੁੰਚੇ ਹੋਏ ਸਨ। ਹਲਕਾ ਬਠਿੰਡਾ (ਦਿਹਾਤੀ) ਤੋਂ ਵੱਡੀ ਗਿਣਤੀ ਸਮੱਰਥਕਾਂ ਨਾਲ ਤਖਤ ਸਾਹਿਬ ਪੁੱਜੇ ਹਰਮੰਦਰ ਸਿੰਘ ਗੁਲਾਬਗੜ੍ਹ ਨੇ ਤਖਤ ਸਾਹਿਬ ਮੱਥਾ ਟੇਕਦਿਆਂ ਸ਼ੁਕਰਾਨੇ ਦੀ ਅਰਦਾਸ ਕੀਤੀ ਅਤੇ ਕੁਝ ਸਮਾਂ ਕੀਰਤਨ ਸਰਵਣ ਕੀਤਾ।ਪਾਰਟੀ ਦੀ ਸਥਾਨਕ ਇਕਾਈ ਵੱਲੋਂ ਉੇਨਾਂ ਸਮੇਤ ਸੀਨੀਅਰ ਲੀਡਰਸ਼ਿਪ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਰਮੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਤਰਸੇਮ ਸਿੰਘ ਅਤੇ ਸਮੁੱਚੀ ਆਲਾਕਮਾਨ ਦਾ ਧੰਨਵਾਦ ਕੀਤਾ।
ਉਹਨਾਂ ਕਿਹਾ ਕਿ ਯਕੀਨ ਦਵਾਇਆ ਕਿ ਉਹ ਹਲਕਾ ਬਠਿੰਡਾ (ਦਿਹਾਤੀ) ਚ ਪਾਰਟੀ ਦੀ ਹੋਰ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸਿਰਫ ਤਿੰਨ ਘੰਟਿਆਂ ਦੀ ਪੈਰੋਲ ਤੇ ਆਪਣੀ ਦਾਦੀ ਜੀ ਦੀਆਂ ਅੰਤਿਮ ਰਸਮਾਂ ਚ ਸ਼ਾਮਿਲ ਹੋਣ ਪੁੱਜੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸਿਰਫ ਦੇਖਣ ਲਈ ਜਿਵੇਂ ਪੰਜਾਬ ਭਰ ਵਿੱਚੋਂ ਲੱਖਾਂ ਲੋਕ ਪੁੱਜੇ ਉਹ ਗਵਾਹੀ ਭਰਦੇ ਨੇ ਇਸ ਗੱਲ ਦੀ ਕਿ 2027 ਵਿਧਾਨ ਸਭਾ ਚੋਣਾਂ ਚ ਸੂਬੇ ਦੇ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਹੱਕ ਚ ਫਤਵਾ ਦੇ ਕੇ ਭਾਈ ਸਾਹਿਬ ਨੂੰ ਮੁੱਖ ਮੰਤਰੀ ਬਣਾਉਣਗੇ। ਇਸ ਮੌਕੇ ਮਾਲਵਾ ਜ਼ੋਨ 2 ਇੰਚਾਰਜ ਪ੍ਰਗਟ ਸਿੰਘ ਭੋਡੀਪੁਰਾ ਨੇ ਕਿਹਾ ਕਿ ਸਮੁੱਚੇ ਮਾਲਵਾ ਖਿੱਤੇ ਚ ਪਾਰਟੀ ਦੇ ਹੱਕ ਚ ਲੋਕ ਲਹਿਰ ਬਣ ਚੁੱਕੀ ਹੈ ਅਤੇ 2027 ਵਿੱਚ ਪਾਰਟੀ ਮਾਲਵਾ ਖਿੱਤੇ ਚੋਂ ਸਭ ਤੋਂ ਵੱਧ ਸੀਟਾਂ ਜਿੱਤੇਗੀ।ਜਿਲ੍ਹਾ ਪ੍ਰਧਾਨ ਡਾ.ਪ੍ਰਗਟ ਸਿੰਘ ਵਿਰਕ ,ਇਸਤਰੀ ਵਿੰਗ ਸੂਬਾ ਸਕੱਤਰ ਬੀਬਾ ਮਨਦੀਪ ਕੌਰ ,ਸੀਨੀਅਰ ਆਗੂ ਕੁਲਦੀਪ ਸਿੰਘ ਗੋਸਲ ਆਦਿ ਵੀ ਹਾਜ਼ਰ ਸਨ।
- Download Babushahi App
-
-