ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਵੱਲੋਂ ਜਾਂਚ ਸ਼ੁਰੂ
Kulwinder Singh
ਅਜਨਾਲਾ, 6 ਸਤੰਬਰ
ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ ਵਿਖੇ ਦੋ ਬੱਚਿਆਂ ਦੇ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ (ਪੁੱਤਰ ਸ਼ਿੰਦਾ ਸਿੰਘ), ਵਾਸੀ ਪਿੰਡ ਤੇੜਾ ਰਾਜਪੂਤਾਂ ਵਜੋਂ ਹੋਈ ਹੈ, ਜੋ ਮਿਹਨਤ-ਮਜ਼ਦੂਰੀ ਕਰਕੇ ਆਪਣੇ ਘਰ ਪਰਤ ਰਿਹਾ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਮੁਲਜ਼ਮਾਂ ਨੇ ਲੰਘੇ ਦਿਨ ਮ੍ਰਿਤਕ ਦੇ ਵੱਡੇ ਭਰਾ ਸੱਤਾ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ ਅਤੇ ਅੱਜ ਛੋਟੇ ਭਰਾ ਕੁਲਜੀਤ ਸਿੰਘ ਦਾ ਕਤਲ ਕਰ ਦਿੱਤਾ। ਪੀੜਤ ਪਰਿਵਾਰ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਮੁਖੀ ਅਜੇਪਾਲ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-