ਅਧਿਆਪਕ ਦਿਵਸ ਮੌਕੇ 31 ਅਧਿਆਪਕਾਂ ਦਾ ਸਨਮਾਨ
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਚੰਗੀਆਂ ਸੇਵਾਵਾਂ ਬਦਲੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਗੁਰਪ੍ਰੀਤ ਸਿੰਘ ਜਖਵਾਲੀ।
ਫ਼ਤਹਿਗੜ੍ਹ ਸਾਹਿਬ 5 ਸਤੰਬਰ 2026:- ਬਲਾਕ ਜਖਵਾਲੀ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਆਪਣੀਆਂ ਚੰਗੀਆਂ ਸੇਵਾਵਾਂ ਅਤੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ 31 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਬਲਾਕ ਸਿੱਖਿਆ ਅਫ਼ਸਰ ਹਰਵੇਲ ਸਿੰਘ ਜਖਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਜਖਵਾਲੀ ਦੇ ਮੁੱਖ ਅਧਿਆਪਕ ਜਸਵੀਰ ਸਿੰਘ ਸਮੇਤ ਵੱਖ-ਵੱਖ ਸਕੂਲਾਂ ਤੋਂ ਅਧਿਆਪਕ ਸਾਹਿਬਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਵਿਧਾਇਕ ਲਖਵੀਰ ਸਿੰਘ ਰਾਏ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਾਉਣ ਵਿੱਚ ਅਧਿਆਪਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ।
ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਜਖਵਾਲੀ, ਗ੍ਰਾਮ ਪੰਚਾਇਤ ਜਖਵਾਲੀ ਦੇ ਸਰਪੰਚ ਗੁਰਦੀਪ ਸਿੰਘ, ਪੰਚ ਰਵਿੰਦਰ ਸਿੰਘ ਮੋਨੂੰ, ਸੁਖਵਿੰਦਰ ਸਿੰਘ ਕਾਕਾ, ਆਮ ਆਦਮੀ ਪਾਰਟੀ ਦੇ ਆਗੂ ਕੁਲਵਿੰਦਰ ਸਿੰਘ ਕਿੰਦਾ, ਗੁਰਪ੍ਰੀਤ ਸਿੰਘ ਭਿੰਡਰ, ਸ਼ਸ਼ੀ ਭੂਸ਼ਨ, ਹਰਜੀਤ ਸਿੰਘ, ਜਸਵੀਰ ਸਿੰਘ ਜੱਸੀ, ਦੀਕਸ਼ਾ ਜੋਸ਼ੀ, ਸੁਮਨ ਰਾਣੀ, ਮਨਪ੍ਰੀਤ ਕੌਰ, ਰਾਜਕੁਮਾਰ ਸਿੰਘ, ਨਾਰੰਗ ਸਿੰਘ ਅਤੇ ਸਮੂਹ ਅਧਿਆਪਕ ਸਾਹਿਬਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਸਮਾਗਮ ਦੌਰਾਨ ਸਨਮਾਨਿਤ ਕੀਤੇ ਗਏ ਅਧਿਆਪਕਾਂ ਨੇ ਇਸ ਉਪਰਾਲੇ ਲਈ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਹੋਰ ਵੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਦੇ ਹਨ।
- Download Babushahi App
-
-