ਅਧਿਆਪਕ ਸਾਡਾ ਸਰਮਾਇਆ ਹਨ ਅਤੇ ਦੇਸ਼ ਦਾ ਭਵਿੱਖ ਇਹਨਾਂ ਦੇ ਹੱਥ ਵਿੱਚ ਸੁਰੱਖਿਅਤ ਹੈ : ਕੁਲਵਿੰਦਰ ਸਿੰਘ ਢਾਹਾਂ
ਬੰਗਾ 05 ਅਕਤੂਬਰ 2026 ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਕੈਂਪਸ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਸਮਾਰੋਹ ਵਿੱਚ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ, "ਅਧਿਆਪਕ ਸਾਡਾ ਅਸਲ ਸਰਮਾਇਆ ਹਨ ਅਤੇ ਦੇਸ਼ ਦਾ ਭਵਿੱਖ ਇਹਨਾਂ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ। ਇੱਕ ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦਾ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਦਾ ਨਿਰਮਾਣ ਕਰਕੇ ਉਨ੍ਹਾਂ ਨੂੰ ਸਹੀ ਦਿਸ਼ਾ ਵਿਖਾਉਂਦਾ ਹੈ ਅਤੇ ਅਧਿਆਪਕ ਹੀ ਬੱਚਿਆਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ ਕੇ ਦੇਸ਼ ਦੇ ਜ਼ਿੰਮੇਵਾਰ, ਇਮਾਨਦਾਰ ਅਤੇ ਸਫਲ ਨਾਗਰਿਕ ਬਣਾਉਂਦੇ ਹਨ ।
ਸ. ਢਾਹਾਂ ਨੇ ਸਕੂਲ ਦੇ ਸਾਰੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਪੜ੍ਹਾਈ ਕਰਵਾਉਣ ਅਤੇ ਉਹਨਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ ਅਤੇ ਧੰਨਵਾਦ ਕੀਤਾ। ਸਕੂਲ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ ਅਧਿਆਪਕ ਦਿਵਸ ਦੀ ਇਤਿਹਾਸਕ ਮਹਾਨਤਾ ਬਾਰੇ ਚਾਨਣਾ ਪਾਉਂਦਿਆਂ ਦੇਸ਼ ਦੇ ਪਹਿਲੇ ਉਪ-ਰਾਸ਼ਟਰਪਤੀ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਮੈਡਮ ਵਨੀਤਾ ਨੇ ਦੱਸਿਆ ਕਿ ਅੱਜ ਦੇ ਆਧੁਨਿਕ ਯੁੱਗ ਵਿੱਚ ਤਕਨਾਲੋਜੀ ਸਿੱਖਿਆ ਦੇ ਖੇਤਰ ਵੱਡਾ ਬਦਲਾਅ ਲਿਆਂਦਾ ਹੈ, ਜਿਸ ਨਾਲ ਅਧਿਆਪਕਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ । ਸਮਾਗਮ ਦੌਰਾਨ ਸਕੂਲ ਅਧਿਆਪਕਾਂ ਨਰਿੰਦਰਪਾਲ ਸਿੰਘ, ਰੂਬੀ ਭੰਡਾਰੀ, ਗਗਨਦੀਪ ਕੌਰ, ਗੁਰਪ੍ਰੀਤ ਕੌਰ, ਪ੍ਰਭਦੀਪ ਕੌਰ ਅਤੇ ਗੁਰਪ੍ਰੀਤ ਕੌਰ ਨੇ ਭਾਸ਼ਣ, ਗੀਤ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ।
। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਮੈਬਰ ਟਰੱਸਟ, ਰਮਨ ਕੁਮਾਰ ਵਾਈਸ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
- Download Babushahi App
-
-