ਅਨਏਡਿਡ ਅਧਿਆਪਕ ਝੰਡਾ ਫਹਿਰਾਉਣ ਦੇ ਸਮਾਗਮਾਂ ਮੌਕੇ ਕਰਨਗੇ ਰੋਸ ਵਿਖਾਵਾ
ਰੋਹਿਤ ਗੁਪਤਾ
ਗੁਰਦਾਸਪੁਰ , 25 ਜਨਵਰੀ 2026 : ਅਨ ਏਡੇਡ ਅਧਿਆਪਕ ਫ਼ਰੰਟ ਪੰਜਾਬ ਦੀ ਹੰਗਾਮੀ ਮੀਟਿੰਗ ਸਟੇਟ ਪ੍ਰਧਾਨ ਨਿਰਭੈ ਸਿੰਘ ਜਹਾਂਗੀਰ ਅਤੇ ਉਪ ਪ੍ਰਧਾਨ ਸੁਖਚੈਨ ਸਿੰਘ ਜੌਹਲ ਦੀ ਨੁਮਾਇੰਦਗੀ ਵਿੱਚ ਕੀਤੀ ਗਈ ਜਿਸ ਵਿਚ ਫ਼ਰੰਟ ਦੇ ਸਮੂਹ ਜਿਲ੍ਹਾ ਪ੍ਰਧਾਨਾਂ ਨੇ ਹਿੱਸਾ ਲਿਆ ।ਇਸ ਮੀਟਿੰਗ ਵਿਚ ਅਨ ਏਡੇਡ ਅਧਿਆਪਕ ਫ਼ਰੰਟ ਵਲੋਂ ਹੁਣ ਤੱਕ ਆਪਣੇ ਹੱਕਾਂ ਲਈ ਕੀਤੇ ਗਏ ਸੰਘਰਸ਼ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਇਸਨੂੰ ਅਣਗੌਲਿਆਂ ਕੀਤੇ ਜਾਣ ਤੇ ਦੁੱਖ ਅਤੇ ਰੋਸ ਪ੍ਰਗਟ ਕੀਤਾ ਗਿਆ ਸਟੇਟ ਪ੍ਰਧਾਨ ਨਿਰਭੈ ਸਿੰਘ ਨੇ ਕਿਹਾ ਕਿ ਭਾਵੇਂ ਹੁਣ ਤੱਕ ਸਰਕਾਰ ਨਾਲ ਸਾਡੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਸਦਾ ਨਤੀਜਾ ਸਿਫ਼ਰ ਰਿਹਾ ਹੈ ਵਾਰ ਵਾਰ ਮੀਟਿੰਗਾਂ ਤੇ ਭਰੋਸਾ ਦੇਣ ਦੇ ਬਾਵਜੂਦ ਵੀ ਅਣ ਏਡੇਡ ਅਧਿਆਪਕਾਂ ਦੇ ਤੌਰ ਤੇ ਨਾਮਾਤਰ ਤਨਖਾਹਾਂ ਤੇ ਸੇਵਾ ਨਿਭਾ ਰਹੇ ਅਧਿਆਪਕਾਂ ਪ੍ਰਤੀ ਸਰਕਾਰ ਨੇ ਕੋਈ ਵੀ ਸਕਾਰਾਤਮਕ ਫੈਸਲਾ ਕਰਨ ਦੀ ਬਜਾਏ ਲਾਰਿਆਂ ਨਾਲ ਹੀ ਸਮਾਂ ਅਤੇ ਅਧਿਆਪਕਾਂ ਦੀ ਜ਼ਿੰਦਗੀ ਬਰਬਾਦ ਕਰਨ ਦੀ ਨੀਤੀ ਅਪਣਾਈ ਹੋਈ ਹੈ। ਇਸ ਲਈ ਸਮੂਹ ਜਿਲ੍ਹਾ ਪ੍ਰਧਾਨਾਂ ਦੀ ਮੌਜੂਦਗੀ ਵਿਚ ਫੈਸਲਾ ਲਿਆ ਗਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਤੇ ਪੂਰੇ ਪੰਜਾਬ ਵਿਚ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਲਈ ਧਰਨੇ ਅਤੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੀਆਂ ਕੰਮ ਟਪਾਊ ਨੀਤੀਆਂ ਦੀ ਮੀਡੀਆ ਅਤੇ ਆਮ ਜਨਤਾ ਸਾਹਮਣੇ ਪੋਲ ਖੋਲੀ ਜਾਵੇਗੀ। ਇਸ ਅਭਿਆਨ ਦੇ ਤਹਿਤ ਜਿਲ੍ਹਾ ਪੱਧਰ ਤੇ ਝੰਡਾ ਲਹਿਰਾਉਣ ਦੇ ਸਮਾਗਮਾਂ ਤੇ ਪ੍ਰਦਰਸ਼ਨ ਕੀਤੇ ਜਾਣਗੇ।