ਅਪ੍ਰੈਂਟਿਸ਼ਸਿਪ ਲਾਈਨਮੈਨਾਂ ਉੱਪਰ ਜ਼ਬਰ ਖਿਲਾਫ ਬਿਜਲੀ ਕਾਮਿਆਂ ਵੱਲੋਂ 16 - 17 ਜੂਨ ਨੂੰ ਹੜਤਾਲ ਦਾ ਐਲਾਨ
ਅਸ਼ੋਕ ਵਰਮਾ
ਬਰਨਾਲਾ, 8 ਜੂਨ 2026 : ਪਾਵਰਕੌਮ ਅੰਦਰ ਕੰਮ ਕਰਦੀਆਂ ਸੰਘਰਸ਼ਸੀਲ ਜਥੇਬੰਦੀਆਂ ਦੇ ਸੂਬਾ ਕਮੇਟੀਆਂ ਦੇ ਸੱਦੇ 'ਤੇ ਅੱਜ ਸਮੂਹ ਜਥੇਬੰਦੀਆਂ ਵੱਲੋਂ 66 ਕੇ ਵੀ ਗਰਿੱਡ ਧਨੌਲਾ ਰੋਡ ਬਰਨਾਲਾ ਵਿਖੇ ਕਨਵੀਨਰ ਗੁਰਲਾਭ ਸਿੰਘ ਦੀ ਪ੍ਰਧਾਨਗੀ ਹੇਠ ਸਮੂਹ ਮੁਲਾਜ਼ਮਾਂ ਵੱਲੋਂ ਸ਼ਾਂਤਮਈ ਸੰਘਰਸ਼ ਕਰ ਰਹੇ ਅਪ੍ਰੈਂਟਿਸ਼ਸਿਪ ਲਾਈਨਮੈਨਾਂ ਉੱਪਰ ਪੰਜਾਬ ਸਰਕਾਰ ਤੇ ਪਾਵਰਕਾਮ ਮਨੇਜਮੈਂਟ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵੱਲੋਂ ਅੰਨ੍ਹੇਵਾਹ ਤਸ਼ੱਦਦ ਕਰਨ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦੇ ਹੋਏ ਇੰਜ. ਰਾਜੇਸ ਕੁਮਾਰ ਬੰਟੀ , ਇੰਜ਼. ਗੁਰਲਾਭ ਸਿੰਘ, ਜਗਤਾਰ ਸਿੰਘ ਖੇੜੀ, ਸਤਿੰਦਰਪਾਲ ਸਿੰਘ ਜੱਸੜ, ਗੁਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਅਤੇ ਪਾਵਰਕੌਮ ਮਨੇਜਮੈਂਟ ਬੇਰੁਜ਼ਗਾਰ ਲਾਈਨ ਮੈਨਾਂ ਨਾਲ ਰੁਜ਼ਗਾਰ ਦਾ ਲਿਖਤੀ ਵਾਅਦਾ ਕਰਕੇ ਟਾਲਮਟੋਲ ਕਰ ਰਹੀ ਹੈ। ਜਿਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ, ਆਉਣ ਵਾਲੇ ਦਿਨਾਂ ਵਿੱਚ ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਸਾਂਝਾ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ । ਬਕਲਾਰਿਆਂ ਨੇ ਕਿਹਾ ਕਿ ਅੱਜ ਪਾਵਰਕੌਮ ਅੰਦਰ ਵੱਡੀ ਪੱਧਰ ਤੇ ਮੁਲਾਜ਼ਮਾਂ ਦੀ ਘਾਟ ਹੈ, ਬਿਜਲੀ ਮੁਲਾਜ਼ਮਾਂ ਤੇ ਕੰਮ ਦਾ ਬਹੁਤ ਜਿਆਦਾ ਬੋਝ ਹੈ। ਇਨ੍ਹਾਂ ਬੇਰੁਜ਼ਗਾਰਾਂ ਨੂੰ ਖ਼ਾਲੀ ਅਸਾਮੀਆਂ ਵਿਰੁੱਧ ਪੱਕੇ ਤੌਰ 'ਤੇ ਭਰਤੀ ਕੀਤਾ ਜਾਵੇ ਅਤੇ ਜੇਕਰ 10 ਜੂਨ ਦੀ ਪਾਵਰਕੌਮ ਦੀ ਮੈਨੇਜਮੈਂਟ ਨਾਲ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣੀ ਤਾਂ ਸਮੂਹ ਮੁਲਾਜ਼ਮਾਂ ਨੂੰ 14 ਜੂਨ ਦੀ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਧਰਨਾ ਅਤੇ 16-17 ਜੂਨ 2026 ਦੀ ਹੜਤਾਲ ਨੂੰ ਸਫ਼ਲ ਬਣਾਉਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ। ਇਸ ਰੋਸ ਰੈਲੀ ਵਿੱਚ ਹੋਰਨਾਂ ਤੋਂ ਇਲਾਵਾ ਇੰਜ. ਕੁਲਵੀਰ ਸਿੰਘ ਔਲਖ, ਕਮਲਜੀਤ ਸਿੰਘ ਝਲੂਰ, ਸੁਰਿੰਦਰ ਸਿੰਘ, ਗੌਰਵ ਕੁਮਾਰ, ਇੰਜ ਹਰਭੋਲ਼ ਸਿੰਘ, ਇੰਜ ਪ੍ਰਿਕਿਸ਼ਤ ਸਿੰਗਲਾ, ਇੰਜ ਰਣਜੀਤ ਚੀਮਾ, ਇੰਜ ਕਿਰਤੀ, ਰਾਜਿੰਦਰ ਕੁਮਾਰ, ਰਣਜੋਧ ਸਿੰਘ, ਦਰਸ਼ਨ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮਨੈਜਮੈਂਟ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ।
- Download Babushahi App
-
-