ਅਮਰਜੀਤ ਸਿੰਘ ਚਾਵਲਾ ਮਾਮਲਾ: SIT ਵੱਲੋਂ ਅਕਾਲੀ ਆਗੂਆਂ ਨੂੰ ਨੋਟਿਸ, 26 ਅਕਤੂਬਰ ਨੂੰ ਤਲਬ
Babushahi Network
ਚੰਡੀਗੜ੍ਹ, 23 ਅਕਤੂਬਰ, 2026: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਅਮਰਜੀਤ ਸਿੰਘ ਚਾਵਲਾ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। SIT ਨੇ ਸ਼੍ਰੋਮਣੀ ਅਕਾਲੀ ਦਗ ਦੇ ਪ੍ਰਮੁੱਖ ਆਗੂਆਂ, ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਨੂੰ ਰਸਮੀ ਤੌਰ 'ਤੇ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਹੈ।
ਜਾਰੀ ਕੀਤੇ ਗਏ ਨਿਰਦੇਸ਼ਾਂ ਅਨੁਸਾਰ ਦੋਵਾਂ ਆਗੂਆਂ ਨੂੰ ਆਉਂਦੀ 26 ਅਕਤੂਬਰ, 2026 ਨੂੰ ਸੈਕਟਰ-32, ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਅਫ਼ਸਰ ਇੰਸਟੀਚਿਊਟ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਤੈਅ ਪ੍ਰੋਗਰਾਮ ਮੁਤਾਬਕ ਵਿਰਸਾ ਸਿੰਘ ਵਲਟੋਹਾ ਨੂੰ ਸਵੇਰੇ 11:00 ਵਜੇ ਅਤੇ ਸਰਬਜੀਤ ਸਿੰਘ ਝਿੰਜਰ ਨੂੰ ਦੁਪਹਿਰ 2:00 ਵਜੇ ਪੁੱਛਗਿੱਛ ਲਈ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਸੂਬੇ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਭਰਪੂਰ ਗਰਮਾਹਟ ਦੇਖਣ ਨੂੰ ਮਿਲ ਰਹੀ ਹੈ।
.jpg)
- Download Babushahi App
-
-