ਅਮਰੀਕਾ ਦੇ ਯੂਬਾ ਸਿਟੀ ’ਚ ਨਗਰ ਕੀਰਤਨ ਦੌਰਾਨ ਖੂਨੀ ਝੜਪ, ਕਿਰਪਾਨਾਂ ਨਾਲ ਨੌਜਵਾਨ ’ਤੇ ਹਮਲਾ; ਵੀਡੀਓ ਵਾਇਰਲ
Babushahi Network
ਯੂਬਾ ਸਿਟੀ (ਅਮਰੀਕਾ), 2 ਨਵੰਬਰ 2026: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਯੂਬਾ ਸਿਟੀ ਵਿੱਚ ਨਗਰ ਕੀਰਤਨ ਦੌਰਾਨ ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਨੌਜਵਾਨ ਇੱਕ ਵਿਅਕਤੀ ’ਤੇ ਕਿਰਪਾਨਾਂ ਨਾਲ ਹਮਲਾ ਕਰਦੇ ਦਿਖਾਈ ਦੇ ਰਹੇ ਹਨ।
ਸੋਸ਼ਲ ਮੀਡੀਆ ’ਤੇ ਬੂਟਾ ਸਿੰਘ ਬੱਸੀ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਧਿਰਾਂ ਵਿਚਾਲੇ ਤਕਰਾਰ ਤੋਂ ਬਾਅਦ ਮਾਮਲਾ ਹਿੰਸਕ ਰੂਪ ਧਾਰ ਲੈਂਦਾ ਹੈ। ਇਸ ਦੌਰਾਨ ਇੱਕ ਨੌਜਵਾਨ ਜ਼ਮੀਨ ’ਤੇ ਡਿੱਗ ਜਾਂਦਾ ਹੈ ਅਤੇ ਕੁਝ ਹੋਰ ਵਿਅਕਤੀ ਉਸ ’ਤੇ ਕਿਰਪਾਨਾਂ ਨਾਲ ਹਮਲਾ ਕਰਦੇ ਨਜ਼ਰ ਆਉਂਦੇ ਹਨ।
ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤ ਵਿੱਚ ਚਿੰਤਾ ਪ੍ਰਗਟਾਈ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕਰਨ ਵਾਲਿਆਂ ਨੇ ਸਵਾਲ ਉਠਾਇਆ ਹੈ ਕਿ ਧਾਰਮਿਕ ਸਮਾਗਮ ਦੌਰਾਨ ਅਜਿਹੀ ਹਿੰਸਾ ਕਾਰਨ ਉੱਥੇ ਮੌਜੂਦ ਸੰਗਤ ਦੀ ਜਾਨ ਵੀ ਖ਼ਤਰੇ ਵਿੱਚ ਪੈ ਸਕਦੀ ਸੀ।
ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਨਗਰ ਕੀਰਤਨਾਂ ਵਰਗੇ ਪਵਿੱਤਰ ਧਾਰਮਿਕ ਸਮਾਗਮਾਂ ਵਿੱਚ ਹਥਿਆਰਾਂ ਦੀ ਵਰਤੋਂ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਪ੍ਰਬੰਧ ਕੀਤੇ ਜਾਣ। ਹਾਲਾਂਕਿ, ਘਟਨਾ ਦੇ ਕਾਰਨਾਂ, ਜ਼ਖ਼ਮੀਆਂ ਅਤੇ ਪੁਲਿਸ ਕਾਰਵਾਈ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।
- Download Babushahi App
-
-