ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
ਪਿੰਡ ਸਿੱਧਵਾਂ ਬੇਟ ਵਿੱਚ ਸੋਗ ਦੀ ਲਹਿਰ
ਮਾਪਿਆਂ ਦੇ ਇਕਲੌਤੇ ਲਾਡਲੇ ਦੀ ਮੌਤ ਦੀ ਖ਼ਬਰ ਨਾਲ ਪਿੰਡ ਵਿੱਚ ਛਾਇਆ ਮਾਤਮ
ਅੰਤਿਮ ਸੰਸਕਾਰ ਅਮਰੀਕਾ ਵਿੱਚ ਹੀ ਹੋਵੇਗਾ
(ਦੀਪਕ ਜੈਨ
ਸਿੱਧਵਾਂ ਬੇਟ/ ਜਗਰਓ ): ਪਿੰਡ ਸਿੱਧਵਾਂ ਬੇਟ ਲਈ ਉਸ ਸਮੇਂ ਮਾਹੋਲ ਗਮਗੀਨ੍ਹ ਹੋ ਗਿਆ ਜਦੋਂ ਸਿੱਧਵਾਂ ਬੇਟ ਦੇ ਜੰਮਪਲ ਗੁਰਲਾਲ ਸਿੰਘ ਉਰਫ ਗੰਗਨਾ ਦੀ ਅਮਰੀਕਾ ਵਿੱਚ ਹੋਏ ਸੜਕ ਹਾਦਸੇ ਦੌਰਾਨ ਮੌਤ ਦੀ ਖਬਰ ਪਿੰਡ ਵਿੱਚ ਆਣ ਪਹੁੰਚੀ
ਜਦੋਂ ਪਿੰਡ ਦੇ ਜੰਮਪਲ ਗੁਰਲਾਲ ਸਿੰਘ ਉਰਫ਼ ਗੱਗਨਾ ਦੀ ਅਮਰੀਕਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਦੁਖਦਾਈ ਖ਼ਬਰ ਜਿਵੇਂ ਹੀ ਪਿੰਡ ਸਿੱਧਵਾਂ ਬੇਟ ਪਹੁੰਚੀ, ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਮੰਦਭਾਗੀ ਘਟਨਾ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਉਸ ਦੇ ਚਾਹੁਣ ਵਾਲਿਆਂ ਨੂੰ ਗਹਿਰਾ ਸਦਮਾ ਪਹੁੰਚਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਲਾਲ ਸਿੰਘ ਉਰਫ਼ ਗੱਗਨਾ, ਪੁੱਤਰ ਸਰਦਾਰ ਚਮਕੌਰ ਸਿੰਘ ਅਤੇ ਬਲਜੀਤ ਕੌਰ, ਪਿਛਲੇ ਸਮੇਂ ਤੋਂ ਆਪਣੀ ਪਤਨੀ ਸਮੇਤ ਅਮਰੀਕਾ ਵਿੱਚ ਰਹਿ ਰਿਹਾ ਸੀ। ਬੀਤੇ ਦਿਨੀਂ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ਅਤੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਬੀਤੀ ਰਾਤ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਦੁਖਦਾਈ ਖ਼ਬਰ ਨੇ ਉਸ ਦੇ ਮਾਪਿਆਂ ਅਤੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ । ਉਸ ਦੀਆਂ ਦੋਵੇਂ ਭੈਣਾਂ ਕੈਨੇਡਾ ਵਿੱਚ ਰਹਿੰਦੀਆਂ ਹਨ।
ਗੁਰਲਾਲ ਸਿੰਘ ਗੱਗਨਾ ਦੀ ਮੌਤ ਸਬੰਧੀ ਜਾਣਕਾਰੀ ਦਿੰਦਿਆਂ ਉਸ ਦੇ ਨਜ਼ਦੀਕੀ ਦੋਸਤ ਬੱਬੂ ਕਲਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਤੋਂ ਫ਼ੋਨ ਰਾਹੀਂ ਇਸ ਮੰਦਭਾਗੀ ਘਟਨਾ ਬਾਰੇ ਪਤਾ ਲੱਗਾ। ਉਨ੍ਹਾਂ ਕਿਹਾ ਕਿ ਗੱਗਨਾ ਦੀ ਮੌਤ ਦੀ ਖ਼ਬਰ ਸੁਣ ਕੇ ਪਿੰਡ ਵਾਸੀਆਂ ਅਤੇ ਉਸ ਦੇ ਦੋਸਤਾਂ ਵਿੱਚ ਗਹਿਰੇ ਦੁੱਖ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਗੁਰਲਾਲ ਸਿੰਘ ਦਾ
ਅੰਤਿਮ ਸੰਸਕਾਰ ਅਮਰੀਕਾ ਵਿੱਚ ਹੀ ਕੀਤਾ ਜਾਵੇਗਾ।
ਇਸ ਦੁੱਖ ਦੀ ਘੜੀ ਵਿੱਚ ਪਿੰਡ ਵਾਸੀ ਅਤੇ ਗੱਗਨਾ ਦੇ ਜਾਣਕਾਰ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਹੇ ਹਨ। ਹਰ ਕੋਈ ਪਰਿਵਾਰ ਨੂੰ ਭਾਣਾ ਮੰਨਣ ਦਾ ਹੌਸਲਾ ਦੇ ਰਿਹਾ ਹੈ।
ਅੰਤ ਵਿੱਚ ਬੱਬੂ ਕਲਸੀ ਅਤੇ ਸਮੂਹ ਪਿੰਡ ਵਾਸੀਆਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ, ਖ਼ਾਸ ਕਰਕੇ ਮਾਪਿਆਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਗੁਰਜੀਤ ਸਿੰਘ ਸਿੱਧੂ ਸਿੱਧਵਾਂ ਬੇਟ ਪਤੀ ਸਾਬਕਾ ਮੈਂਬਰ ਪਾਰਲੀਮੈਂਟ ਸ੍ਰੀਮਤੀ ਸੋਨੀਆ ਸਿੱਧੂ ਕਨੇਡਾ, ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ, ਅਕਾਲੀ ਦਲ ਵਾਰਸ ਪੰਜਾਬ ਦੇ ਜਿਲਾ ਲੁਧਿਆਣਾ ਦਿਹਾਤੀ ਦੇ ਪੰਜ ਮੈਂਬਰੀ ਕਮੇਟੀ ਮੈਂਬਰ ਕੁਲਵਿੰਦਰ ਸਿੰਘ ਚੰਦੀ, ਜਰਨੈਲ ਸਿੰਘ ਸਿੱਧੂ, ਸਾਬਕਾ ਬਲਾਕ ਸੰਮਤੀ ਮੈਂਬਰ ਹਮਨ ਕੁਮਾਰ ਟੀਟਾ, ਗੁਰਪ੍ਰਤਾਪ ਸਿੰਘ ਸਫੀਪੁਰਾ, ਆੜਤੀਆ ਚਰਨਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਰਾਮਗੜੀਆ, ਡਾਕਟਰ ਕੁਲਵੰਤ ਸਿੰਘ ਸਿੱਧੂ, ਜਸਪਾਲ ਸਿੰਘ ਜੱਸ ਸਿੱਧਵਾਂ ਬੇਟ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ, ਕੁਲਵਿੰਦਰ ਸਿੰਘ ਕਾਲਾ, ਜਗਮਿੰਦਰ ਸਿੰਘ ਅੱਬੂਪੁਰਾ ਲਾਡੀ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਟੀਟੂ, ਸਾਬਕਾ ਸਰਪੰਚ ਪਰਮਜੀਤ ਸਿੰਘ ਸਿੱਧਵਾ,ਗੁਰਮੀਤ ਸਿੰਘ ਅਮਨਦੀਪ ਸਿੰਘ ਅਮਨ ਗਰੇਵਾਲ ਨੇ ਗੁਰਲਾਲ ਸਿੰਘ ਗਗਨੇ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
- Download Babushahi App
-
-