ਅਸਤੀਫ਼ੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ, ਲਿਆ ਆਸ਼ੀਰਵਾਦ
Ravi Jakhu
ਨਵੀਂ ਦਿੱਲੀ/ਚੰਡੀਗੜ੍ਹ, 2 ਨਵੰਬਰ, 2026: ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਚਾਨਕ ਅਸਤੀਫ਼ਾ ਦੇਣ ਵਾਲੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਨਵੀਂ ਦਿੱਲੀ ਵਿਖੇ ਪੁੱਜੇ। ਵਿਧਾਨ ਸਭਾ ਤੋਂ ਅਸਤੀਫ਼ਾ ਦੇਣ ਦੇ ਐਲਾਨ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।
ਇਸ ਦੌਰਾਨ ਉਨ੍ਹਾਂ ਤਰਨਾਂ ਦਲ ਦੇ ਮੁਖੀ ਜਥੇਦਾਰ ਸਿੰਘ ਸਾਹਿਬ ਬਾਬਾ ਜੋਗਾ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਪਾਸੋਂ ਵਿਸ਼ੇਸ਼ ਆਸ਼ੀਰਵਾਦ ਪ੍ਰਾਪਤ ਕੀਤਾ। ਸਿਆਸੀ ਹਲਕਿਆਂ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਇਸ ਦਿੱਲੀ ਦੌਰੇ ਅਤੇ ਧਾਰਮਿਕ ਸਥਾਨ 'ਤੇ ਨਤਮਸਤਕ ਹੋਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।
- Download Babushahi App
-
-