ਅਸ਼ਵਨੀ ਗੋਟਿਆਲ IPS ਫਿਰੋਜ਼ਪੁਰ ਦੇ ਨਵੇਂ SSP ਵਜੋਂ ਅਹੁਦਾ ਸੰਭਾਲਦੇ ਹੋਏ
ਦੀਦਾਰ ਗੁਰਨਾ
ਫਿਰੋਜ਼ਪੁਰ : 28 ਨਵੰਬਰ 2026 : ਬੈਚ ਦੇ ਪੰਜਾਬ ਕੈਡਰ ਦੇ IPS ਅਧਿਕਾਰੀ ਅਸ਼ਵਨੀ ਗੋਤਿਆਲ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ (SSP) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ , ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਹੁਣ ਜ਼ਿਲ੍ਹਾ ਪੁਲਿਸ ਦੀ ਕਮਾਨ ਉਨ੍ਹਾਂ ਦੇ ਹੱਥਾਂ ਵਿੱਚ ਹੋਵੇਗੀ , ਸਰਹੱਦੀ ਜ਼ਿਲ੍ਹਾ ਹੋਣ ਕਰਕੇ ਫਿਰੋਜ਼ਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣਾ, ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣਾ ਅਤੇ ਅਪਰਾਧਿਕ ਗਤੀਵਿਧੀਆਂ 'ਤੇ ਕਾਬੂ ਪਾਉਣਾ ਉਨ੍ਹਾਂ ਲਈ ਅਹਿਮ ਜ਼ਿੰਮੇਵਾਰੀਆਂ ਰਹਿਣਗੀਆਂ
ਅਸ਼ਵਨੀ ਗੋਤਿਆਲ ਇੱਕ ਤਜਰਬੇਕਾਰ ਪੁਲਿਸ ਅਧਿਕਾਰੀ ਹਨ , ਉਨ੍ਹਾਂ ਨੇ 2016 ਬੈਚ ਵਿੱਚ ਪੰਜਾਬ ਕੈਡਰ ਦੇ IPS ਅਧਿਕਾਰੀ ਵਜੋਂ ਸੇਵਾ ਸ਼ੁਰੂ ਕੀਤੀ , ਆਪਣੇ ਪੁਲਿਸ ਸੇਵਾ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਵੱਖ-ਵੱਖ ਅਹਿਮ ਅਹੁਦਿਆਂ 'ਤੇ ਰਹਿ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ , ਕਈ ਅਹਿਮ ਅਹੁਦਿਆਂ 'ਤੇ ਨਿਭਾ ਚੁੱਕੇ ਹਨ ਸੇਵਾਵਾਂ, ਵਿਸ਼ੇਸ਼ ਕਾਰਗੁਜ਼ਾਰੀ ਲਈ ਮਿਲ ਚੁੱਕਾ ਹੈ ਸਨਮਾਨ
ਨਵੇਂ ਐੱਸ.ਐੱਸ.ਪੀ. ਅਸ਼ਵਨੀ ਗੋਤਿਆਲ ਇਸ ਤੋਂ ਪਹਿਲਾਂ ਐੱਸ.ਐੱਸ.ਪੀ. ਬਟਾਲਾ, ਐੱਸ.ਐੱਸ.ਪੀ. ਖੰਨਾ, ਏ.ਆਈ.ਜੀ. (ਐੱਚ.ਆਰ.ਡੀ.) ਪੰਜਾਬ ਅਤੇ ਏ.ਆਈ.ਜੀ. ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਪੰਜਾਬ ਵਰਗੇ ਮਹੱਤਵਪੂਰਨ ਅਹੁਦਿਆਂ 'ਤੇ ਸੇਵਾਵਾਂ ਨਿਭਾ ਚੁੱਕੇ ਹਨ। ਇਨ੍ਹਾਂ ਅਹੁਦਿਆਂ 'ਤੇ ਕੰਮ ਕਰਨ ਦੌਰਾਨ ਉਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਪ੍ਰਬੰਧਨ, ਅਪਰਾਧਾਂ ਦੀ ਰੋਕਥਾਮ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦਾ ਤਜਰਬਾ ਹਾਸਲ ਹੋਇਆ ਹੈ
ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਵਿੱਚ ਬਟਾਲਾ ਵਿੱਚ ਜੂਨ 2023 ਦੌਰਾਨ ਹੋਏ ਧਮਾਕੇ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਨਿਭਾਈ ਗਈ ਭੂਮਿਕਾ ਵੀ ਸ਼ਾਮਲ ਹੈ , ਇਸ ਕਾਰਗੁਜ਼ਾਰੀ ਲਈ ਉਨ੍ਹਾਂ ਨੂੰ ਸਾਲ 2024 ਵਿੱਚ ਕੇਂਦਰੀ ਗ੍ਰਹਿ ਮੰਤਰੀ ਦਕਸ਼ਤਾ ਪਦਕ ਨਾਲ ਸਨਮਾਨਿਤ ਕੀਤਾ ਗਿਆ ਸੀ
ਫਿਰੋਜ਼ਪੁਰ ਜ਼ਿਲ੍ਹੇ ਦੀਆਂ ਚੁਣੌਤੀਆਂ ਨੂੰ ਦੇਖਦਿਆਂ ਨਵੇਂ ਐੱਸ.ਐੱਸ.ਪੀ. ਸਾਹਮਣੇ ਨਸ਼ਾ ਤਸਕਰੀ, ਸਰਹੱਦ ਪਾਰੋਂ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ, ਗੈਂਗਸਟਰਵਾਦ ਅਤੇ ਹੋਰ ਅਪਰਾਧਿਕ ਅਨਸਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ , ਪੁਲਿਸ ਪ੍ਰਸ਼ਾਸਨ ਲਈ ਲੋਕਾਂ ਦਾ ਵਿਸ਼ਵਾਸ ਜਿੱਤਣਾ, ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਅਤੇ ਆਮ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਵੀ ਮਹੱਤਵਪੂਰਨ ਰਹੇਗਾ ਅਸ਼ਵਨੀ ਗੋਤਿਆਲ ਦੇ ਤਜਰਬੇ ਅਤੇ ਪੁਲਿਸ ਸੇਵਾ ਵਿੱਚ ਨਿਭਾਈਆਂ ਅਹਿਮ ਜ਼ਿੰਮੇਵਾਰੀਆਂ ਨੂੰ ਦੇਖਦਿਆਂ ਫਿਰੋਜ਼ਪੁਰ ਵਾਸੀਆਂ ਨੂੰ ਉਨ੍ਹਾਂ ਤੋਂ ਬਿਹਤਰ ਪੁਲਿਸ ਪ੍ਰਬੰਧ ਅਤੇ ਅਮਨ-ਸ਼ਾਂਤੀ ਦੀ ਉਮੀਦ ਹੈ
- Download Babushahi App
-
-