ਅੰਮ੍ਰਿਤਪਾਲ ਦਾ ਇੱਕ ਭਾਸ਼ਣ ਪੰਜਾਬ ਲਈ ਖ਼ਤਰਾ- ਪੰਜਾਬ ਸਰਕਾਰ ਨੇ ਹਾਈਕੋਰਟ 'ਚ ਦਿੱਤਾ ਜਵਾਬ
ਚੰਡੀਗੜ੍ਹ, 2 ਦਸੰਬਰ 2025 ਹਾਈਕੋਰਟ 'ਚ ਪੈਰੋਲ ਪਟੀਸ਼ਨ 'ਤੇ ਸੁਣਵਾਈ ਦੌਰਾਨ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਰਕਾਰ ਦਾ ਕਹਿਣਾ ਹੈ ਕਿ 'ਅੰਮ੍ਰਿਤਪਾਲ ਦਾ ਇੱਕ ਭਾਸ਼ਣ ਪੰਜਾਂ ਦਰਿਆਵਾਂ 'ਚ ਅੱਗ' ਲਗਾ ਦੇਵੇਗਾ। 'ਅੰਮ੍ਰਿਤਪਾਲ ਸੂਬੇ ਦੀ ਸੁਰੱਖਿਆ ਲਈ ਖਤਰਾ ਪੈਦਾ ਕਰ ਸਕਦਾ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਡਿਟੇਲ ਰਿਪੋਰਟ ਮੰਗੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਦਾ ਸਮਾਂ ਦਿੱਤਾ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਦੀ ਪੈਰੋਲ ਅਰਜ਼ੀ ਨੂੰ ਰੱਦ ਕੀਤਾ ਜਾ ਚੁੱਕਿਆ ਹੈ। ਜਿਸ ਨੂੰ ਅੰਮ੍ਰਿਤਪਾਲ ਨੇ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਹਾਈਕੋਰਟ ਨੇ ਇਸ ਦੀ ਸੋਮਵਾਰ ਤੱਕ ਡਿਟੇਲ ਰਿਪੋਰਟ ਮੰਗੀ ਹੈ।