ਅੰਮ੍ਰਿਤਸਰ : ਵਿਦੇਸ਼ੀ ਨਾਗਰਿਕਾਂ ਨੂੰ ਬਿਨਾਂ ਰਜਿਸਟ੍ਰੇਸ਼ਨ ਰਿਹਾਇਸ਼ ਮੁਹੱਈਆ ਕਰਵਾਉਣ ਵਾਲੇ ਖ਼ਿਲਾਫ਼ ਕਾਰਵਾਈ
*ਰਿਹਾਇਸ਼ ਦੇਣ ਵਾਲੇ ਖ਼ਿਲਾਫ਼ immigration & foreigners Act 2025 ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾਂ ਦਰਜ਼:,*
*ਵੀਜ਼ਾ ਮਿਆਦ ਤੋਂ ਵੱਧ (over stay) ਠਹਿਰੇ ਤਿੰਨ ਥਾਈ ਨਾਗਰਿਕ ਡਿਪੋਰਟ:,*
Kulwinder
*ਅੰਮ੍ਰਿਤਸਰ 05 ਨਵੰਬਰ:,*
ਵਿਦੇਸ਼ੀ ਨਾਗਰਿਕਾਂ ਦੀ ਰਿਹਾਇਸ਼ ਅਤੇ ਇਮੀਗ੍ਰੇਸ਼ਨ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਅਤੇ ਫਾਰੇਨਰਜ਼ ਰੀਜਨਲ ਰਜਿਸਟ੍ਰੇਸ਼ਨ ਦਫ਼ਤਰ (FRRO), ਅੰਮ੍ਰਿਤਸਰ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ।
ਇਸ ਸਬੰਧੀ ਪ੍ਰਤਾਪ ਨਗਰ, ਜੀ.ਟੀ. ਰੋਡ, ਅੰਮ੍ਰਿਤਸਰ ਸਥਿਤ ਇੱਕ ਰਿਹਾਇਸ਼ੀ ਇਮਾਰਤ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਉੱਥੇ ਪੰਜ ਵਿਦੇਸ਼ੀ ਨਾਗਰਿਕ ਰਹਿੰਦੇ ਪਾਏ ਗਏ। ਉਨ੍ਹਾਂ ਦੇ ਯਾਤਰਾ ਦਸਤਾਵੇਜ਼ਾਂ ਦੀ ਪੜਤਾਲ ਕਰਨ ’ਤੇ ਸਾਹਮਣੇ ਆਇਆ ਕਿ ਇਨ੍ਹਾਂ ਵਿੱਚੋਂ *ਤਿੰਨ ਵਿਦੇਸ਼ੀ ਨਾਗਰਿਕ ਆਪਣੇ ਵੀਜ਼ੇ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਵਿੱਚ ਰਹਿ ਰਹੇ ਸਨ, ਜੋ* ਕਿ ਕਾਨੂੰਨੀ ਨਿਯਮਾਂ ਦੀ ਉਲੰਘਣਾ ਹੈ। ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਇਨ੍ਹਾਂ ਤਿੰਨਾਂ ਵਿਦੇਸ਼ੀ ਨਾਗਰਿਕਾਂ ਨੂੰ ਵਾਪਸ ਥਾਈਲੈਂਡ ਡਿਪੋਰਟ ਕਰ ਦਿੱਤਾ ਗਿਆ।
ਅਗਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ *ਰਿਹਾਇਸ਼ੀ ਇਮਾਰਤ ਵਿਦੇਸ਼ੀ ਨਾਗਰਿਕਾਂ ਨੂੰ ਠਹਿਰਾਉਣ ਲਈ ਲਾਜ਼ਮੀ Form-III ਪੋਰਟਲ ’ਤੇ ਰਜਿਸਟਰਡ ਨਹੀਂ* ਸੀ ਅਤੇ ਵਿਦੇਸ਼ੀ ਮਹਿਮਾਨਾਂ ਦੇ ਵੇਰਵੇ ਸਬੰਧਤ ਅਧਿਕਾਰੀਆਂ ਨੂੰ ਲਾਜ਼ਮੀ ਤੌਰ ’ਤੇ ਭੇਜਣ ਦੇ ਨਿਯਮਾਂ ਦੀ ਪਾਲਣਾ ਵੀਂ ਨਹੀਂ ਕੀਤੀ ਗਈ ਸੀ। *ਇਸ ਗੰਭੀਰ ਲਾਪਰਵਾਹੀ ਅਤੇ ਕਾਨੂੰਨ ਦੀ ਉਲੰਘਣਾ ਦੇ ਮੱਦੇਨਜ਼ਰ ਰਿਹਾਇਸ਼ ਮੁਹੱਈਆ ਕਰਵਾਉਣ ਵਾਲੇ ਖ਼ਿਲਾਫ਼ ਮੁਕੱਦਮਾਂ ਨੰਬਰ 263 ਮਿਤੀ 02-11-2026 ਜ਼ੁਰਮ 23 of immigration & foreigners Act 2025, ਦੀਆਂ ਧਾਰਾ ਤਹਿਤ ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ ਵਿੱਖੇ* ਮੁਕੱਦਮਾਂ ਦਰਜ਼ ਰਜਿਸਟਰ ਕੀਤਾ ਗਿਆ ਹੈ।
*ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਅਤੇ FRRO ਅੰਮ੍ਰਿਤਸਰ ਵੱਲੋਂ ਸਾਰੇ ਹੋਟਲਾਂ, ਗੈਸਟ ਹਾਊਸਾਂ, ਪੀ.ਜ਼ੀ/ਹੋਮਸਟੇਅ ਅਤੇ ਨਿੱਜੀ ਜਾਇਦਾਦ ਮਾਲਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਵਿਦੇਸ਼ੀ ਨਾਗਰਿਕਾਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਸਮੇਂ Form-III ਪੋਰਟਲ ’ਤੇ ਲਾਜ਼ਮੀ ਰਿਪੋਰਟਿੰਗ ਅਤੇ ਰਜਿਸਟ੍ਰੇਸ਼ਨ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।*
ਇਨ੍ਹਾਂ ਨਿਯਮਾਂ ਦੀ ਉਲੰਘਣਾ ਕੌਮੀ ਸੁਰੱਖਿਆ ਅਤੇ ਇਮੀਗ੍ਰੇਸ਼ਨ ਪ੍ਰਬੰਧਾਂ ਲਈ ਗੰਭੀਰ ਚੁਣੌਤੀ ਬਣ ਸਕਦੀ ਹੈ। ਇਸ ਲਈ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।
- Download Babushahi App
-
-