ਅੰਮ੍ਰਿਤਸਰ ਪ੍ਰੋਪਰਟੀ ਡੀਲਰ ਕਿਡਨੈਪਿੰਗ ਮਾਮਲਾ 'ਚ ਗੋਇੰਦਵਾਲ ਥਾਣੇ ਦਾ SHO ਗ੍ਰਿਫਤਾਰ
11 ਕਰੋੜ ਦੀ ਜ਼ਮੀਨ ਵਿਵਾਦ ‘ਚ ਅਕਾਲੀ ਦਲ ਆਈਟੀ ਸੈਲ ਆਗੂ ਨਛੱਤਰ ਗਿੱਲ ‘ਤੇ ਵੀ ਕੇਸ
ਕੁਲਵਿੰਦਰ ਸਿੰਘ, ਅੰਮ੍ਰਿਤਸਰ
ਅੰਮ੍ਰਿਤਸਰ ਵਿੱਚ ਪ੍ਰੋਪਰਟੀ ਡੀਲਰ ਕਿਡਨੈਪਿੰਗ ਮਾਮਲੇ ‘ਚ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਥਾਣਾ ਗੋਇੰਦਵਾਲ ਦੇ ਐਸਐਚਓ ਪ੍ਰਭਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਮਾਮਲਾ ਲਗਭਗ 11 ਕਰੋੜ ਰੁਪਏ ਦੀ ਜ਼ਮੀਨ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਕਾਲੀ ਦਲ ਦੇ ਆਈਟੀ ਸੈਲ ਨਾਲ ਸੰਬੰਧਿਤ ਨੌਜਵਾਨ ਆਗੂ ਨਛੱਤਰ ਗਿੱਲ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਗ੍ਰਿਫਤਾਰੀਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਸਿਵਲ ਲਾਈਨ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਐਸਐਚਓ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਪੁਲਿਸ ਨੂੰ ਇੱਕ ਦਿਨ ਦਾ ਰਿਮਾਂਡ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮਾਮਲੇ ਨਾਲ ਜੁੜੇ ਹੋਰ ਪੱਖਾਂ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮਾਮਲਾ ਕਾਫ਼ੀ ਸੰਵੇਦਨਸ਼ੀਲ ਹੈ ਅਤੇ ਇਸ ਵਿੱਚ ਸ਼ਾਮਲ ਹਰ ਵਿਅਕਤੀ ਦੀ ਭੂਮਿਕਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਤਫਤੀਸ਼ ਨੂੰ ਨਿਰਪੱਖ ਢੰਗ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
- Download Babushahi App
-
-