ਅੰਮ੍ਰਿਤਸਰ ਵਿੱਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਟੀਮਾਂ ਵੱਲੋਂ ਸ਼ਾਂਤੀਪੂਰਵਕ ਅਪੀਲ
ਕੁਲਵਿੰਦਰ ਸਿੰਘ
ਅੰਮ੍ਰਿਤਸਰ 21 ਅਗਸਤ
ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਜਿੱਥੇ ਸਮੁੱਚੇ ਪੰਜਾਬ ਵਿੱਚ ਚੰਗਾ ਅਸਰ ਵੇਖਣ ਨੂੰ ਮਿਲਿਆ ਉਥੇ ਅੰਮ੍ਰਿਤਸਰ ਵਿੱਚ ਵੀ ਭਰਵਾਂ ਹੁੰਗਾਰਾ ਮਿਲਿਆ। ਭਾਈ ਸ਼ਮਸ਼ੇਰ ਸਿੰਘ ਪੱਧਰੀ ( ਮੀਡੀਆ ਇੰਚਾਰਜ ਪੰਜਾਬ ), ਭਾਈ ਅਮਨਦੀਪ ਸਿੰਘ ਡੱਡੂਆਣਾਂ ( ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ) ਅਤੇ ਭਾਈ ਸੁਖਬੀਰ ਸਿੰਘ ਚੀਮਾਂ ( ਪ੍ਰਧਾਨ ਯੂਥ ਵਿੰਗ, ਅੰਮ੍ਰਿਤਸਰ ਸ਼ਹਿਰੀ ) ਦੀ ਅਗਵਾਈ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇਲਾਕਿਆਂ ਵਿੱਚ ਪਹੁੰਚ ਕੇ ਦੁਕਾਨਦਾਰਾਂ, ਵਪਾਰੀਆਂ ਅਤੇ ਹੋਰ ਅਦਾਰਿਆਂ ਨੂੰ ਸ਼ਾਂਤੀਪੂਰਵਕ ਬੰਦ ਵਿੱਚ ਸਹਿਯੋਗ ਦੀ ਅਪੀਲ ਕੀਤੀ ਗਈ। ਲੋਕਾਂ ਵੱਲੋਂ ਇਸ ਅਪੀਲ ਨੂੰ ਭਰਵਾਂ ਸਮਰਥਨ ਦਿੰਦਿਆਂ ਆਪਣੇ ਕਾਰੋਬਾਰ ਬੰਦ ਰੱਖੇ ਗਏ। ਆਗੂਆਂ ਨੇ ਕਿਹਾ ਕਿ ਅੱਜ ਦੇ ਬੰਦ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਪ੍ਰਤੀ ਪੰਜਾਬ ਵਾਸੀਆਂ ਦੀ ਗੰਭੀਰਤਾ ਅਤੇ ਇਕਜੁੱਟਤਾ ਨੂੰ ਪ੍ਰਗਟ ਕੀਤਾ ਹੈ। ਉਨ੍ਹਾਂ ਸਹਿਯੋਗ ਦੇਣ ਵਾਲੇ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਵਰਕਰ ਸਾਹਿਬਾਨ ਅਤੇ ਆਗੂ ਸਾਹਿਬਾਨ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ, ਜਿਨ੍ਹਾਂ ਵਿੱਚ ਭਾਈ ਪ੍ਰਗਟ ਸਿੰਘ ਮੀਰਾਂਕੋਟ, ਭਾਈ ਦਯਾ ਸਿੰਘ, ਭਾਈ ਜਰਮਨਦੀਪ ਸਿੰਘ, ਭਹਈ ਮਹਿੰਦਰਪਾਲ ਸਿੰਘ ਤੁੰਗ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਅਜੈਬਦੀਪ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਸੰਦੀਪ ਸਿੰਘ, ਭਾਈ ਨਵਦੀਪ ਸਿੰਘ, ਭਾਈ ਬਾਬਾ ਗੁਰਪਾਲ ਸਿੰਘ ਜੀ, ਭਾਈ ਰਘਬੀਰ ਸਿੰਘ ਜੀ, ਭਾਈ ਅਜੇਪਾਲ ਸਿੰਘ ਜੀ, ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਦਲਜੀਤ ਸਿੰਘ ਜੀ, ਭਾਈ ਸੁਖਰਾਜ ਸਿੰਘ ਜੀ ਸੁਲਤਾਨਵਿੰਡ ਅਤੇ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਸਾਹਿਬਾਨ ਹਾਜ਼ਰ ਸਨ।
- Download Babushahi App
-
-