ਆਕਸਫੋਰਡ ਦੇ ਵਾਲੀਬਾਲ ,ਹੈਡਬਾਲ ਅਤੇ ਬੈਡਮਿੰਟਨ ਖਿਡਾਰੀਆਂ ਦੀ ਹੋਈ ਰਾਜ ਪੱਧਰੀ ਖੇਡਾਂ ਲਈ ਚੋਣ
ਅਸ਼ੋਕ ਵਰਮਾ
ਭਗਤਾ ਭਾਈ, 7 ਸਤੰਬਰ 2026 :ਦ ਆਕਸਫੋਰਡ ਸਕੂਲ ਆਫ ਐਜ਼ੁਕੇਸ਼ਨ' ਇੱਕ ਅਜਿਹੀ ਮਾਣ ਮੱਤੀ ਵਿੱਦਿਅਕ ਸੰਸਥਾ ਹੈ ਜਿਸ ਦੇ ਵਿਦਿਆਰਥੀ ਵਿੱਦਿਅਕ ਖੇਤਰ ਵਿੱਚ ਹੀ ਨਹੀਂ ਸਗੋਂ ਖੇਡ- ਜਗਤ ਦੇ ਵੀ ਚਮਕਦੇ ਸਿਤਾਰੇ ਹਨ, ਇਸ ਸੰਸਥਾ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਮੱਲਾਂ ਮਾਰਦੇ ਹੋਏ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਬਠਿੰਡਾ ਵਿਖੇ ਹੋਈਆਂ 70 ਵੀਆਂ ਪੰਜਾਬ ਸਕੂਲ ਜ਼ਿਲ੍ਹਾ ਖੇਡਾਂ ਵਿੱਚ
ਆਕਸਫੋਰਡ ਸੰਸਥਾ ਦੀਆਂ ਖਿਡਾਰਨਾਂ ਨੇ ਅੰਡਰ-14 ਲੜਕੀਆਂ,ਵਾਲੀਬਾਲ ਟੂਰਨਾਮੈਂਟ ਵਿੱਚ ਦੂਸਰੇ ਸਥਾਨ ਤੇ ਰਹਿ ਕੇ ਚਾਂਦੀ ਮੈਡਲ ਪ੍ਰਾਪਤ ਕੀਤਾ ਹੈ।ਇਸ ਸੰਸਥਾ ਦੀਆਂ ਅੰਡਰ-19 ਦੀਆਂ ਲੜਕੀਆਂ ਨੇ ਵੀ ਵਾਲੀਬਾਲ ਸਮੈਸ਼ਿੰਗ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਦੇ ਹੋਏ ਤਾਂਬੇ ਦਾ ਤਮਗਾ ਪ੍ਰਾਪਤ ਕੀਤਾ । ਇਸੇ ਤਰ੍ਹਾਂ ਅੰਡਰ-19 ਲੜਕਿਆਂ ਨੇ ਬੈਡਮਿੰਟਨ ਵਿੱਚ ਤਾਂਬੇ ਦਾ ਮੈਡਲ ਪ੍ਰਾਪਤ ਕੀਤਾ ਹੈ ਅਤੇ ਕੁਸ਼ਤੀ ਵਿੱਚ ਇਕਮਨ ਕੌਰ ਬਰਾੜ ਨੇ ਤਾਂਬੇ ਦਾ ਮੈਡਲ ਪ੍ਰਾਪਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਸੰਸਥਾ ਦੀ ਵਿਦਿਆਰਥਣ ਪ੍ਰਨੀਤ ਕੋਰ ਅਤੇ ਸ਼ੁਭਰੀਤ ਕੌਰ ਦੀ ਵਾਲੀਬਾਲ ਵਿੱਚ ਰਾਜ ਪੱਧਰੀ ਟੂਰਨਾਮੈਂਟ ਲਈ ਚੋਣ ਹੋਈ ਹੈ। ਇੱਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਪ੍ਰਨੀਤ ਕੌਰ ਦੀ ਬੀਚ ਵਾਲੀਬਾਲ ਲਈ ਵੀ ਰਾਜ – ਪੱਧਰੀ ਮੁਕਾਬਲੇ ਲਈ ਚੋਣ ਹੋ ਚੁੱਕੀ ਹੈ ।ਇਸ ਦੇ ਨਾਲ- ਨਾਲ ਸਾਫਿæਰ ਵਰਮਾ (ਅੰਡਰ-14 ) ਅਤੇ ਖੁਸ਼ਜੀਤ ਸਿੰਘ (ਅੰਡਰ-19) ਨੂੰ ਵੀ ਹੈਡਬਾਲ ਵਿੱਚ ਰਾਜ ਪੱਧਰੀ ਖੇਡਾਂ ਵਿੱਚ ਚੁਣਿਆ ਗਿਆ ਹੈ।ਬੈਡਮਿੰਟਨ ਵਿੱਚ ਸ਼ੁਭਮ ਗਰਗ ਦੀ ਰਾਜ – ਪੱਧਰੀ ਤੌਰ ਤੁ ਚੋਣ ਹੋਣਾ ਵੀ ਸੰਸਥਾ ਲਈ ਬੜੇ ਮਾਣ ਵਾਲੀ ਗੱਲ ਹੈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਖੇਡ ਵਿਭਾਗ ਦੇ ਮੁਖੀ ਪ੍ਰਦਮਨ ਸਿੰਘ , ਤੇਜਿੰਦਰ ਸਿੰਘ , ਸੁਖਵਿੰਦਰ ਸਿੰਘ, ਗੁਰਜਿੰਦਰ ਸਿੰਘ , ਜਗਜੀਤ ਸਿੰਘ , ਮਨਪ੍ਰੀਤ ਕੋਰ ਅਤੇ ਪੂਨਮ ਰਾਣੀ ਸਮੇਤ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਹੁੰਦੇ ਹੋਏ ਕਿ ਜ਼ਿਲਾ , ਸਟੇਟ ਖੇਡ ਕੇ ਹੀ ਅਸੀਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਖਿਡਾਰੀ ਬਣ ਸਕਦੇ ਹਾਂ।ਇਸ ਸਮੇਂ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸ:ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈ ਕਾ),ਸ:ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਸ:ਗੁਰਮੀਤ ਸਿੰਘ ਗਿੱਲ (ਪ੍ਰਧਾਨ),ਸ:ਪਰਮਪਾਲ ਸਿੰਘ ਸ਼ੈਰੀ (ਵਾਈਸ ਚੇਅਰਮੈਨ),ਅਤੇ ਸ:ਰਾਜਵਿੰਦਰ ਸਿੰਘ ਸੋਢੀ ਅਤੇ ਗੁਰਮੀਤ ਸਿੰਘ ਗਿੱਲ (ਸਰਪੰਚ) ਨੇ ਸਮੂਹ ਖਿਡਾਰੀਆਂ ਦੀ ਕਾਰਗੁਜ਼ਾਰੀ ਦੀ ਵਡਿਆਈ ਕਰਦੇ ਹੋਏ,ਉਨ੍ਹਾਂ ਨੂੰ ਇਸ ਸੰਸਥਾ ਦਾ, ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
- Download Babushahi App
-
-