ਆਕਸਫੋਰਡ ਸਕੂਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਅਸ਼ੋਕ ਵਰਮਾ
ਭਗਤਾ ਭਾਈ, 23 ਨਵੰਬਰ 2026: ‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈ ਕਾ’ ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿੱਚ ਹਰ ਵਿਸ਼ੇਸ ਦਿਵਸ ਨੂੰ ਬੜੇ ਵਿਲੱਖਣ ਢੰਗ ਨਾਲ ਮਨਾਇਆ ਜਾਂਦਾ ਹੈ।ਇਸ ਸੰਸਥਾ ਵਿੱਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ-ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪ੍ਰੋਗਰਾਮ ਦਾ ਆਗਮਨ ਸ਼ਬਦ ਗਾਇਨ ਨਾਲ ਹੋਇਆ।ਨੰਨੇ-ਮੁੰਨੇ ਬੱਚਿਆਂ ਵੱਲੋਂ ‘ਕਰ ਕਿਰਪਾ ਕਿਰਪਾਲ ਆਪੈ ਬਖਸਿ ਲੈਹੁ’ ਸ਼ਬਦ ਗਾ ਕੇ ਗੁਰੂ ਸਾਹਿਬ ਜੀ ਨੂੰ ਯਾਦ ਕੀਤਾ ਗਿਆ।ਇਸ ਸਮੇਂ ਸਾਰੇ ਵਿਦਿਆਰਥੀ ਸਾਧ-ਸੰਗਤ ਦਾ ਰੂਪ ਨਜ਼ਰ ਆਏ।ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਸਮੇਂ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ‘ਸੁਨ-ਮੁਨ ਨਗਰੀ’ ਸ਼ਬਦ ਅਤੇ ਜੂਨੀਅਰ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ‘ਇੱਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ’ ਰਸਭਿੰਨਾ ਸ਼ਬਦ ਗਾਇਨ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਇਕਾਗਰ ਮਨ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਮੁੱਖ ਬਾਣੀ ‘ਜੁਪਜੀ ਸਾਹਿਬ’ ਦੇ ਪਾਠ ਵੀ ਕੀਤੇ ਗਏ। ਇਸ ਸਮੇਂ ਸਕੂਲ ਵਿੱਚ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇੰਟਰ-ਹਾਊਸ ਬੋਰਡ ਡੈਕੋਰੇਸ਼ਨ ਮੁਕਾਬਲੇ ਵੀ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਆਪਣੇ ਜੀਵਨ ਵਿੱਚ ਧਾਰਨ ਕਰਨੀਆਂ ਚਾਹੀਦੀਆਂ ਹਨ। ਗੁਰੂ ਜੀ ਨੂੰ ਸਾਂਝੀਵਾਲਤਾ ਦੇ ਪ੍ਰਤੀਕ ਦੱਸਦੇ ਹਾਂ ਉਹਨਾਂ ਵਿਦਿਆਰਥੀਆਂ ਨੂੰ ਉੱਚਾ ਤੇ ਸੁੱਚਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਅਤੇ ਕੁਆਰਡੀਨੇਟਰਜ਼ ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੀ ਵਧਾਈ ਦਿੱਤੀ ।
- Download Babushahi App
-
-