ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ 'ਚ ਬਲਾਕ ਪ੍ਰਧਾਨ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਨਿਯੁਕਤ
Ravi Jakhu
ਚੰਡੀਗੜ੍ਹ, 31 ਅਗਸਤ: ਆਮ ਆਦਮੀ ਪਾਰਟੀ (AAP) ਪੰਜਾਬ ਨੇ ਸੂਬੇ ਵਿੱਚ ਆਪਣਾ ਸੰਗਠਨਾਤਮਕ ਢਾਂਚਾ ਮਜ਼ਬੂਤ ਕਰਨ ਲਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵੱਡੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਵੱਖ-ਵੱਖ ਹਲਕਿਆਂ ਦੇ ਨਵੇਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਪੰਜਾਬ ਦੇ ਬਲਾਕ ਕੋਆਰਡੀਨੇਟਰਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਹਨ।
ਇਨ੍ਹਾਂ ਨਿਯੁਕਤੀਆਂ ਦਾ ਮੁੱਖ ਮਨੋਰਥ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਹਿੱਤੂ ਕੰਮਾਂ ਨੂੰ ਜ਼ਮੀਨੀ ਪੱਧਰ 'ਤੇ ਹਰ ਘਰ ਤੱਕ ਪਹੁੰਚਾਉਣਾ ਹੈ। ਪਾਰਟੀ ਦੀ ਲੀਡਰਸ਼ਿਪ ਵੱਲੋਂ ਸਾਰੇ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਪਾਰਟੀ ਆਗੂਆਂ ਨੇ ਉਮੀਦ ਪ੍ਰਗਟਾਈ ਹੈ ਕਿ ਇਹ ਨਵੇਂ ਆਹੁਦੇਦਾਰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਦਿਆਂ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਗੇ।
for details Click on link https://www.facebook.com/share/p/1CVc6ez2H1/?mibextid=wwXIfr
- Download Babushahi App
-
-