ਇੰਟਰ-ਸਕੂਲ ਖੇਡਾਂ ਵਿੱਚ ਪਹਿਲਵਾਨ ਸਰਗੁਣ ਕੌਰ ਕੰਗ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ
ਬੰਗਾ 2 ਸਤੰਬਰ 2026 ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਅੱਠਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਕੁਸ਼ਤੀ ਖਿਡਾਰਨ ਪਹਿਲਵਾਨ ਸਰਗੁਣ ਕੌਰ ਕੰਗ ਨੇ ਅੰਡਰ-14 ਸਾਲ ਉਮਰ ਵਰਗ ਦੇ 54 ਕਿਲੋ ਭਾਰ ਵਰਗ ਵਿੱਚ ਜ਼ਿਲ੍ਹਾ ਪੱਧਰੀ ਇੰਟਰ-ਸਕੂਲ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਰਗੁਣ ਕੌਰ ਕੰਗ ਪੁੱਤਰੀ ਬਲਜੀਤ ਸਿੰਘ-ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜੇਤੂ ਖਿਡਾਰਨ, ਉਸਦੇ ਮਾਪਿਆਂ, ਕੋਚਾਂ ਅਤੇ ਸਕੂਲ ਦੀ ਪ੍ਰਿੰਸੀਪਲ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਸਰਗੁਣ ਕੌਰ ਕੰਗ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਸ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰਨ ਆਉਣ ਵਾਲੇ ਸਮੇਂ ਵਿੱਚ ਸੂਬਾ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਹੋਰ ਉੱਚਾ ਕਰੇਗੀ। ਉਨ੍ਹਾਂ ਸਰਗੁਣ ਕੌਰ ਕੰਗ ਦੇ ਸੁਨਹਿਰੇ ਭਵਿੱਖ ਅਤੇ ਹੋਰ ਵੱਡੀਆਂ ਖੇਡ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਵੀ ਜੇਤੂ ਖਿਡਾਰਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਖੇਡ ਪ੍ਰਾਪਤੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਭਾਈ ਜੋਗਾ ਸਿੰਘ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਸੁਖਵਿੰਦਰ ਸਿੰਘ ਮੱਲੂਪੋਤਾ, ਜਸਵੀਰ ਕੌਰ, ਕੋਮਲ ਅਤੇ ਕੁਲਜੀਤ ਸਿੰਘ (ਸਾਰੇ ਖੇਡ ਅਧਿਆਪਕ) ਵੀ ਹਾਜ਼ਰ ਸਨ ।
- Download Babushahi App
-
-