ਇੰਡੋ-ਕੈਨੇਡੀਅਨ ਸੀਨੀਅਰ ਸੈਂਟਰ ਵੱਲੋਂ ਮਹੀਨਾਵਾਰ ਕਵੀ ਦਰਬਾਰ ਕਰਵਾਇਆ ਗਿਆ
ਹਰਦਮ ਮਾਨ
ਸਰੀ, 4 ਜੂਨ 2026- ਇੰਡੋ-ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ ਬੀਤੇ ਐਤਵਾਰ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਕਵੀ ਦਰਬਾਰ ਵਿੱਚ ਵੱਡੀ ਗਿਣਤੀ ਵਿੱਚ ਕਵੀਆਂ ਅਤੇ ਬੁਲਾਰਿਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਗੁਰਚਰਨ ਸਿੰਘ ਬਰਾੜ, ਗੁਰਦਿਆਲ ਸਿੰਘ ਜੌਹਲ, ਇੰਦਰਜੀਤ ਸਿੰਘ ਧਾਮੀ, ਸੁਰਜੀਤ ਸਿੰਘ ਗਿੱਲ, ਸੁਖਪ੍ਰੀਤ ਸਿੰਘ, ਦਰਸ਼ਨ ਸਿੰਘ ਅਟਵਾਲ, ਦਵਿੰਦਰ ਕੌਰ ਜੌਹਲ, ਅਵਤਾਰ ਸਿੰਘ ਬਰਾੜ, ਅਮਰਜੀਤ ਕੌਰ, ਮਨਜੀਤ ਸਿੰਘ ਮੱਲ੍ਹਾ, ਹਰਚੰਦ ਸਿੰਘ ਗਿੱਲ, ਜਸਵੀਰ ਭਲੂਰੀਆ, ਜਗਰੂਪ ਸਿੰਘ ਖਹਿਰਾ, ਗੁਰਦਰਸ਼ਨ ਸਿੰਘ ਤਤਲਾ, ਸੰਤੋਖ ਸਿੰਘ, ਸਵਰਨਜੀਤ ਸਿੰਘ ਸੰਧੂ, ਗੁਰਦਿਆਲ ਸਿੰਘ ਢੀਂਡਸਾ, ਗੁਰਬਚਨ ਸਿੰਘ ਬਰਾੜ, ਬੀਬੀ ਜਸਵੰਤ ਕੌਰ ਰਾਣਾ, ਗੁਰਦਰਸ਼ਨ ਸਿੰਘ ਬਾਦਲ ਅਤੇ ਗੁਲਸ਼ਨਰਾਜ ਕੌਰ ਸ਼ਾਮਲ ਸਨ। ਇਹਨਾਂ ਸਾਰੇ ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਖ਼ੂਬ ਰੰਗ ਬੰਨ੍ਹਿਆ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸ: ਹਰਚੰਦ ਸਿੰਘ ਗਿੱਲ ਨੇ ਬਾਖ਼ੂਬੀ ਨਿਭਾਈ।
'ਸੁੱਖੀ ਮੋਟਰਜ਼' ਅਤੇ 'ਪੰਜਾਬ ਭਵਨ' ਦੇ ਸੰਸਥਾਪਕ ਸੁੱਖੀ ਬਾਠ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਉਨ੍ਹਾਂ ਨੇ ਹਾਜਰੀਨ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਜਾਬੀ ਮਾਂ-ਬੋਲੀ ਦੇ ਪ੍ਰਸਾਰ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਪੋਤੇ-ਪੋਤੀਆਂ ਅਤੇ ਦੋਹਤੇ-ਦੋਹਤੀਆਂ ਨੂੰ ਘਰ ਵਿੱਚ ਪੰਜਾਬੀ ਲਿਖਣ ਅਤੇ ਬੋਲਣ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਨਵੀਂ ਪੀੜ੍ਹੀ ਆਪਣੀ ਬੋਲੀ ਨਾਲ ਜੁੜੀ ਰਹੇ। ਸੁੱਖੀ ਬਾਠ ਨੇ ਇਸ ਮੌਕੇ ਆਉਣ ਵਾਲੇ 12 ਮਹੀਨਿਆਂ ਲਈ ਕਵੀ ਦਰਬਾਰ ਦੇ ਚਾਹ-ਪਾਣੀ ਦੀ ਸੇਵਾ ਆਪਣੇ ਜ਼ਿੰਮੇ ਲਈ ਅਤੇ ਭਵਿੱਖ ਵਿੱਚ ਸੀਨੀਅਰ ਸੈਂਟਰ ਨੂੰ ਹਰ ਪ੍ਰਕਾਰ ਦੀ ਸਹਾਇਤਾ ਦੇਣ ਦਾ ਵੀ ਵਾਅਦਾ ਕੀਤਾ। ਸਮਾਗਮ ਦੇ ਅਖੀਰ ਵਿੱਚ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਨੇ ਆਏ ਹੋਏ ਸਾਰੇ ਪਤਵੰਤਿਆਂ ਅਤੇ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਸੁੱਖੀ ਬਾਠ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਮਾਗਮ ਦੌਰਾਨ ਚਾਹ-ਪਾਣੀ ਦੀ ਸੇਵਾ ਭਗਵਾਨ ਸਿੰਘ ਅਟਵਾਲ ਵੱਲੋਂ ਕੀਤੀ ਗਈ।
- Download Babushahi App
-
-