ਈਟੀਟੀ ਅਧਿਆਪਕਾਂ ਨੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜ੍ਹਬਾ ਵਿੱਚ ਖੋਲ੍ਹੀ ਝੂਠੇ ਲਾਰਿਆਂ ਦੀ ਪੋਲ
ਅਸ਼ੋਕ ਵਰਮਾ
ਦਿੜ੍ਹਬਾ, 14 ਜੂਨ 2026 : ਟੈਟ ਪਾਸ ਈਟੀਟੀ ਅਧਿਆਪਕ ਐਸੋਸੀਏਸ਼ਨ ਜੈ ਸਿੰਘ ਵਾਲਾ ਵੱਲੋਂ ਪਿਛਲੇ ਦਿਨੀਂ ਦਿੜ੍ਹਬਾ ਹਲਕਾ ਦੇ ਦਸ ਪਿੰਡਾਂ ਵਿੱਚ ਭੰਡੀ ਪ੍ਰਚਾਰ ਤੋਂ ਇਲਾਵਾ ਦਿੜਬਾ ਸ਼ਹਿਰ ਵਿਖੇ ਰਾਤ ਨੂੰ ਜਾਗੋ ਕੱਢਣ ਤੋਂ ਬਾਅਦ ਅੱਜ ਐਤਵਾਰ ਨੂੰ 180 ਈ ਟੀ ਟੀ ਅਧਿਆਪਕਾਂ ਨੇ ਪਰਿਵਾਰਾਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਨਾਲ ਮਿਲ ਕੇ ਹਲਕਾ ਦਿੜਬਾ ਦੇ ਪਿੰਡ ਖੇਤਲਾ ਅਤੇ ਕਾਕੂਵਾਲਾ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਖਿਲਾਫ ਡੋਰ ਟੂ ਡੋਰ ਭੰਡੀ ਪ੍ਰਚਾਰ ਰੈਲੀ ਕੀਤੀ । ਇਸ ਰੈਲੀ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਤੋਂ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਬਲਾਕ ਆਗੂ ਗੁਰਵਿੰਦਰ ਸਿੰਘ ਖੰਗੂੜਾ, ਜ਼ਿਲ੍ਹਾ ਸੰਗਰੂਰ ਤੋਂ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ , ਜ਼ਿਲ੍ਹਾ ਜਨਰਲ ਸਕੱਤਰ ਫਕੀਰ ਸਿੰਘ ਵੱਡੀ ਗਿਣਤੀ ਵਿੱਚ ਅਧਿਆਪਕਾ ਸਮੇਤ ਸ਼ਾਮਿਲ ਹੋਏ। ਇਨ੍ਹਾਂ ਪਿੰਡਾਂ ਵਿੱਚ ਅਧਿਆਪਕ ਅਤੇ ਕਿਸਾਨ ਪੈਦਲ ਮਾਰਚ ਕਰਕੇ ਘਰ ਘਰ ਵਿੱਚ ਪੈਂਫਲੇਟ ਵੰਡੇ ਗਏ।
ਸੂਬਾ ਪ੍ਰਧਾਨ ਕਮਲ ਠਾਕੁਰ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਹਰਪਾਲ ਚੀਮਾ ਦੁਆਰਾ 2022 ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ ਦੀ ਪੋਲ ਖੋਲੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਕਿਸ ਤਰ੍ਹਾਂ 2022 ਵਿੱਚ ਹਰਪਾਲ ਚੀਮਾ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਬੇਹਤਰ ਪੰਜਾਬ ਸਿਰਜਣ ਦਾ ਵਾਅਦਾ ਕੀਤਾ ਸੀ ਉਹ ਵਾਅਦਾ ਝੂਠਾ ਨਿਕਲਿਆ। ਇਸ ਦੇ ਨਾਲ ਹੀ ਜੋ ਇਹਨਾਂ ਵੱਲੋਂ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ,ਕਿਸਾਨਾਂ ਨੂੰ ਪੰਜ ਮਿੰਟ ਵਿੱਚ ਐਮ ਐਸ ਪੀ ਦੇਣ ਜਾਂ ਮਰੀ ਮੁਰਗੀ ਦੇ ਤੱਕ ਦੇ ਵੀ ਪੈਸੇ ਦੇਣ ਦੇ ਵਾਅਦੇ ਕੀਤੇ ਗਏ ਸੀ ਉਹਨਾਂ ਦੀ ਪੋਲ ਹਲਕਾ ਨਿਵਾਸੀਆਂ ਦੇ ਘਰਾਂ ਵਿੱਚ ਜਾ ਕੇ ਖੋਲੀ ਗਈ! ਇਸ ਸਮੇਂ ਲੋਕਾਂ ਦੁਆਰਾ ਘਰਾਂ ਵਿੱਚੋਂ ਨਿਕਲ ਕੇ ਚੌਂਕ ਵਿੱਚ ਇਕੱਠੇ ਹੁੰਦੇ ਆਂ ਇਹਨਾਂ ਅਧਿਆਪਕਾਂ ਦੇ ਵਿਚਾਰ ਸੁਣੇ ਗਏ ਅਤੇ ਵਿਸ਼ਵਾਸ ਦਵਾਇਆ ਗਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਜਿਹੇ ਝੂਠੇ ਲੀਡਰਾਂ ਨੂੰ ਸਬਕ ਸਿਖਾ ਕੇ ਰਹਿਣਗੇ ।
ਇਸ ਸਮੇਂ ਇਹਨਾਂ ਅਧਿਆਪਕਾਂ ਵੱਲੋਂ ਹਰਪਾਲ ਚੀਮਾ ਦੇ ਝੂਠੇ ਵਾਅਦਿਆਂ ਸੰਬੰਧੀ ਪਿੰਡ ਖੇਤਲਾ ਅਤੇ ਕਾਕੂਵਾਲਾ ਦੇ ਹਰ ਗਲੀ ਮੁਹੱਲੇ ਵਿੱਚ ਪੋਸਟਰ ਵੀ ਚਿਪਕਾਏ ਗਏ ।ਸੂਬਾ ਜਨਰਲ ਸਕੱਤਰ ਸੋਹਨ ਸਿੰਘ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲੰਬੇ ਸਮੇਂ ਤੋਂ 180 ਈ ਟੀ ਟੀ ਅਧਿਆਪਕਾਂ ਨਾਲ ਲਾਰੇਬਾਜੀ ਕਰਕੇ ਟਾਈਮ ਟਪਾਇਆ ਜਾ ਰਿਹਾ ਹੈ ਜਦ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੁਆਰਾ ਇਹਨਾਂ ਅਧਿਆਪਕਾਂ ਦੇ ਹੱਕ ਵਿੱਚ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾ ਚੁੱਕੀ ਹੈ । ਸੂਬਾ ਖਜਾਨਚੀ ਗੁਰਮੁਖ ਸਿੰਘ ਪਟਿਆਲਾ ਨੇ ਦੱਸਿਆ ਕਿ ਮਸਲਾ ਹੱਲ ਨਾ ਹੋਣ ਤੱਕ ਇਹ ਸੰਘਰਸ਼ ਹਲਕੇ ਵਿੱਚ ਜਾਰੀ ਰਹੇਗਾ । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਬਲਾਕ ਦਿੜਬਾ ਤੋਂ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੋਂ ਬਲਾਕ ਆਗੂ ਮਿਸ਼ਰਾ ਸਿੰਘ, ਬਲਾਕ ਆਗੂ ਹਰਬੰਸ ਸਿੰਘ ਦਿੜਬਾ ਇਕਾਈ ਖੇਤਲਾ ਤੋਂ ਇਕਾਈ ਪ੍ਰਧਾਨ ਹਰਪਾਲ ਸਿੰਘ, ਪਿੰਡ ਖੇਤਲਾ ਅਤੇ ਕਾਕੂਵਾਲਾ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਤੋਂ ਇਲਾਵਾ ਗੁਰਪ੍ਰੀਤ ਸਿੱਧੂ ਪਟਿਆਲਾ ਗੁਰਮੁਖ ਸਿਰਸਾ ਹਰਪ੍ਰੀਤ ਸਿੰਘ ਭੁੱਲਰਹੇੜੀ, ਰਾਕੇਸ਼ ਗੁਰਦਾਸਪੁਰ, ਮੋਹਿਤ ਬਠਿੰਡਾ ਅਤੇ 180 ਈਟੀਟੀ ਅਧਿਆਪਕ ਪਰਿਵਾਰਾਂ ਸਮੇਤ ਹਾਜ਼ਰ ਸਨ।
- Download Babushahi App
-
-