ਮਨੀ ਲਾਂਡਰਿੰਗ ਮਾਮਲੇ ਵਿੱਚ ਵੱਡੀ ਕਾਰਵਾਈ: ਈ.ਡੀ. (ED) ਜਾਂਚ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਦਫ਼ਤਰ ਪਹੁੰਚੇ ਸੀਨੀਅਰ IPS ਅਧਿਕਾਰੀ ਸਵਪਨ ਸ਼ਰਮਾ
Ravi jakhu
ਚੰਡੀਗੜ੍ਹ, 27 ਨਵੰਬਰ, 2026: ਮੁਅੱਤਲ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਨਾਲ ਜੁੜੇ बहु-ਚਰਚਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਜਾਂਚ ਦਾ ਦਾਇਰਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਪੁੱਛਗਿੱਛ ਲਈ ਚੰਡੀਗੜ੍ਹ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਖੇਤਰੀ ਦਫ਼ਤਰ ਪਹੁੰਚੇ।
ਸੂਤਰਾਂ ਅਨੁਸਾਰ, ਈ.ਡੀ. ਵੱਲੋਂ ਭੇਜੇ ਗਏ ਸੰਮਨ ਤਹਿਤ ਉਹ ਜਾਂਚ ਏਜੰਸੀ ਸਾਹਮਣੇ ਪੇਸ਼ ਹੋਏ ਹਨ। ਜਾਂਚ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਮਾਮਲੇ ਵਿੱਚ ਸ਼ਾਮਲ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨਾਲ ਕਥਿਤ ਸੰਪਰਕਾਂ ਅਤੇ ਕੁਝ ਸ਼ੱਕੀ ਵਿੱਤੀ ਲੈਣ-ਦੇਣ ਸਬੰਧੀ ਸਵਾਲ-ਜਵਾਬ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਈ.ਡੀ. ਵੱਲੋਂ ਪੰਜਾਬ ਦੇ ਕਈ ਹੋਰ ਮੌਜੂਦਾ ਅਤੇ ਸੇਵਾਮੁਕਤ IAS ਤੇ IPS ਅਧਿਕਾਰੀਆਂ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।
- Download Babushahi App
-
-