ਉਗਰਾਹਾਂ ਜਥੇਬੰਦੀ ਵੱਲੋਂ ਵਿਧਾਇਕ ਦਫ਼ਤਰ ਸਾਹਮਣੇ ਪ੍ਰਦਰਸ਼ਨ 'ਚ ਸ਼ਮੂਲੀਅਤ ਦਾ ਫੈਸਲਾ
ਮਲਕੀਤ ਸਿੰਘ ਮਲਕਪੁਰ
ਲਾਲੜੂ 21 ਫ਼ਰਵਰੀ 2025: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਰਾਬੱਸੀ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਅੱਜ ਜਥੇਬੰਦੀ ਦੇ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਪਿੰਡ ਜੌਲਾ ਕਲਾਂ ਵਿਖੇ ਹੋਈ, ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਆਗੂ ਸਾਹਿਬਾਨ ਹਾਜ਼ਰ ਹੋਏ। ਮੀਟਿੰਗ ਵਿੱਚ ਜੋ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਉਗਰਾਹਾਂ ਜਥੇਬੰਦੀ ਦੇ ਆਗੂਆਂ 'ਤੇ ਬਠਿੰਡਾ ਵਿਖੇ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਉਸ ਦੀ ਜਥੇਬੰਦੀ ਵੱਲੋਂ ਨਿਖੇਧੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਐਮ ਐਲ ਏ ਦੇ ਦਫ਼ਤਰਾਂ ਤੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕਰਨੇ ਹਨ, ਉਸ ਸੰਬੰਧੀ ਜਥੇਬੰਦੀ ਦੇ ਆਗੂ ਸਾਹਿਬਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਵਿਚਾਰ ਕੀਤਾ ਗਿਆ ਕਿ ਜਥੇਬੰਦੀ ਵੱਲੋਂ 22 ਫਰਵਰੀ ਨੂੰ ਐਮ ਐਲ ਏ ਡੇਰਾਬੱਸੀ ਦੇ ਡੇਰਾਬੱਸੀ ਸਥਿਤ ਦਫਤਰ ਅੱਗੇ 11 ਵਜੇ ਤੋਂ 3 ਵਜੇ ਤੱਕ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ । ਉਨ੍ਹਾਂ ਜਥੇਬੰਦੀ ਵੱਲੋਂ ਆਗੂ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਹ 22 ਫਰਵਰੀ ਨੂੰ ਸਵੇਰੇ 10 ਵਜੇ ਆਈ ਟੀ ਆਈ ਚੌਂਕ ਲਾਲੜੂ ਮੰਡੀ ਵਿਖੇ ਇਕੱਠੇ ਹੋਣ , ਜਿਸ ਤੋਂ ਬਾਅਦ ਉਨ੍ਹਾਂ ਦੀ ਪੂਰੀ ਜਥੇਬੰਦੀ ਡੇਰਾਬੱਸੀ ਸਥਿਤ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਦੇ ਦਫ਼ਤਰ ਅੱਗੇ ਪੁੱਜ ਕੇ ਧਰਨਾ ਪ੍ਰਦਰਸ਼ਨ ਕਰੇਗੀ। ਮੀਟਿੰਗ ਵਿੱਚ ਕਿਸਾਨ ਆਗੂ ਗੁਰਭਜਨ ਸਿੰਘ ਧਰਮਗੜ੍ਹ, ਬਲਦੇਵ ਸਿੰਘ ਰਾਮਗੜ੍ਹ ਰੁੜਕੀ, ਲਖਵਿੰਦਰ ਸਿੰਘ ਲੱਖੀ ਸਾਧਾਂ ਪੁਰ, ਕਰਨੈਲ ਸਿੰਘ ਹੋਰਾਂ, ਗੁਰਸੇਵਕ ਸਿੰਘ, ਦਰਸ਼ਨ ਸਿੰਘ, ਗੁਰਮੁੱਖ ਸਿੰਘ ਰਾਮਗੜ੍ਹ ਰੁੜਕੀ, ਧਰਵਿੰਦਰ ਸਿੰਘ ਜੋਲਾ, ਸੰਜੀਵ ਕੁਮਾਰ, ਹਰਜੀਤ ਸਿੰਘ ਬੜਾਣਾ, ਮਹਿੰਦਰ ਸਿੰਘ ਮਲਕਪੁਰ, ਨਿਰਮਲ ਸਿੰਘ ਜੰਡਲੀ, ਦੇਵ ਸਿੰਘ ਮਲਕਪੁਰ, ਸੁਖਵਿੰਦਰ ਸਿੰਘ ਬਸੌਲੀ, ਹਰਜਿੰਦਰ ਸਿੰਘ, ਕਮਲਜੀਤ ਸਿੰਘ,ਹਰਮਨ ਸਿੰਘ ਹਾਜ਼ਰ ਸਨ।
ਮੀਟਿੰਗ ਦੌਰਾਨ ਇਕੱਤਰ ਹੋਏ ਉਗਰਾਹਾਂ ਯੂਨੀਅਨ ਦੇ ਕਿਸਾਨ ਆਗੂ।