ਐਚ ਆਈ ਵੀ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ ਕਰਵਾਏ
ਅਸ਼ੋਕ ਵਰਮਾ
ਮਾਨਸਾ, 10 ਅਗਸਤ 2026 :ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਐੱਚ.ਆਈ.ਵੀ. ਅਤੇ ਏਡਜ਼ ਨੂੰ ਖ਼ਤਮ , ਨੋਜਵਾਨਾ ਨੂੰ ਸਸ਼ਕਤ ਬਣਾਉਣ ਅਤੇ ਜਾਗਰੂਕਤਾ ਰੋਕਥਾਮ ਅਤੇ ਹਮਦਰਦੀ ਸੰਬੰਧੀ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਖਿਆਲਾ ਕਲਾਂ ਵਿਖੇ ਕਰਵਾਏ ਗਏ।ਇਸ ਮੌਕੇ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਵਿਦਿਆਰਥੀ ਨੂੰ ਸਿਹਤ, ਸਫ਼ਾਈ, ਨੈਤਿਕ ਕਦਰਾਂ-ਕੀਮਤਾਂ ਅਤੇ ਜ਼ਿੰਮੇਵਾਰ ਵਿਹਾਰ ਬਾਰੇ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਸਿਹਤ ਪ੍ਰਤੀ ਜਾਗਰੂਕਤਾ ਅਤੇ ਰਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਦੇ ਹਨ।
ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਦੇ ਨੋਡਲ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਵੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਮੇ ਕਲਾਂ ਨੇ ਪਹਿਲਾ, ਸੁਖਮਨ ਕੌਰ ਸਰਕਾਰੀ ਸੈਕੰਡਰੀ ਸਕੂਲ ਕੋਟੜਾ ਕਲਾ ਨੇ ਦੂਜਾ ਅਤੇ ਖੁਸ਼ਬੂ ਪੀ ਐਮ ਸ੍ਰੀ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਸਕੂਲ ਮੁਖੀ ਰੇਨੂ ਬਾਲਾ, ਲੈਕਚਰਾਰ ਅਨੂਪਮ ਮਦਾਨ, ਗਗਨਦੀਪ ਕੌਰ ,ਗਗਨਪ੍ਰੀਤ ਕੌਰ, ਪੂਨਮ ਅੱਗਰਵਾਲ ਅਤੇ ਵੱਖ ਵੱਖ ਸਕੂਲਾਂ ਤੋਂ ਵਿਦਿਆਰਥੀ ਅਤੇ ਅਧਿਆਪਕ ਹਾਜਰ ਸਨ।
- Download Babushahi App
-
-