ਐਫਆਈਆਰ ਵਾਪਸ ਲੈਣ ਲਈ ਘਰ 'ਤੇ ਹਮਲਾ! 10-15 ਹਮਲਾਵਰਾਂ ਦੀ ਵੀਡੀਓ ਵਾਇਰਲ, ਪੁਲਿਸ ਦੀ ਵੱਡੀ ਕਾਰਵਾਈ ਸ਼ੁਰੂ
ਸੁਖਮਿੰਦਰ ਭੰਗੂ
ਲੁਧਿਆਣਾ 17 ਜੂਨ 2026
ਸੋਸ਼ਲ ਮੀਡੀਆ 'ਤੇ ਇੱਕ ਹੈਰਾਨ ਕਰਨ ਵਾਲੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ 10 ਤੋਂ 15 ਵਿਅਕਤੀ ਇੱਕ ਘਰ 'ਤੇ ਹਮਲਾ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਮੋਡਲ ਟਾਊਨ ਨੇ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕੀਤੀ।
ਪੁਲਿਸ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਹਮਲੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਐਫਆਈਆਰ ਨੰਬਰ 111/26 ਦਰਜ ਸੀ। ਦੋਸ਼ੀ ਪੱਖ ਵੱਲੋਂ ਸ਼ਿਕਾਇਤਕਰਤਿਆਂ 'ਤੇ ਕੇਸ ਵਾਪਸ ਲੈਣ ਲਈ ਦਬਾਅ ਬਣਾਇਆ ਜਾ ਰਿਹਾ ਸੀ। ਜਦੋਂ ਉਨ੍ਹਾਂ ਦੀ ਮੰਗ ਪੂਰੀ ਨਾ ਹੋਈ ਤਾਂ ਦੋਸ਼ੀਆਂ ਨੇ ਇਕੱਠੇ ਹੋ ਕੇ ਘਰ 'ਤੇ ਹਮਲਾ ਕਰ ਦਿੱਤਾ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਸਟੇਸ਼ਨ ਮਾਡਲ ਟਾਊਨ ਨੇ ਐਫਆਈਆਰ ਨੰਬਰ 133/26 ਦਰਜ ਕਰ ਲਈ ਹੈ। ਪੁਲਿਸ ਵੱਲੋਂ ਵੀਡੀਓ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਸਾਰੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਏਡੀਸੀਪੀ 3 ਦੇਵ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰਿਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤੇ ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
- Download Babushahi App
-
-