ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
ਸੁਤੰਤਰਤਾ ਦਿਵਸ-2026 ਮੌਕੇ ਸ਼ਾਨਦਾਰ ਪੁਲਿਸ ਸੇਵਾਵਾਂ ਅਤੇ ਡਿਊਟੀ ਪ੍ਰਤੀ ਸਮਰਪਣ ਲਈ ਹੋਵੇਗਾ ਸਨਮਾਨ
ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਦਿੱਤੀ ਵਧਾਈ
ਖੰਨਾ, ਰਵਿੰਦਰ ਢਿੱਲੋਂ
ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ-2026 ਦੇ ਮੌਕੇ ’ਤੇ ਐਸ.ਪੀ. (ਡੀ), ਖੰਨਾ ਸ੍ਰੀ ਪਵਨਜੀਤ ਪੀ.ਪੀ.ਐਸ. ਨੂੰ ਉਨ੍ਹਾਂ ਦੀ ਸ਼ਾਨਦਾਰ ਪੁਲਿਸ ਸੇਵਾ, ਡਿਊਟੀ ਪ੍ਰਤੀ ਸਮਰਪਣ, ਤਨਦੇਹੀ ਅਤੇ ਬਿਹਤਰੀਨ ਕਾਰਗੁਜ਼ਾਰੀ ਲਈ ਵੱਕਾਰੀ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਮਾਣਮੱਤੀ ਉਪਲਬਧੀ ’ਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸ੍ਰੀ ਪਵਨਜੀਤ ਪੀ.ਪੀ.ਐਸ. ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਫਰਜ਼ ਪ੍ਰਤੀ ਵਚਨਬੱਧਤਾ ਅਤੇ ਪੁਲਿਸ ਸੇਵਾ ਪ੍ਰਤੀ ਸਮਰਪਿਤ ਭਾਵਨਾ ਦੀ ਪ੍ਰਤੱਖ ਮਿਸਾਲ ਹੈ।
ਡਾ. ਦਰਪਣ ਆਹਲੂਵਾਲੀਆ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਅਧਿਕਾਰੀ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦੇਣ ਨਾਲ ਪੁਲਿਸ ਫੋਰਸ ਦਾ ਮਨੋਬਲ ਹੋਰ ਉੱਚਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਵੱਕਾਰੀ ਸਨਮਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੋਰ ਵੀ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਪਵਨਜੀਤ ਪੀ.ਪੀ.ਐਸ. ਭਵਿੱਖ ਵਿੱਚ ਵੀ ਇਸੇ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਹੋਏ ਪੁਲਿਸ ਵਿਭਾਗ ਦਾ ਨਾਮ ਰੌਸ਼ਨ ਕਰਨਗੇ।
- Download Babushahi App
-
-