ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਸੂ ਮੋਟੋ ਨੋਟਿਸ
Ravi Jakhu/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 26 ਮਈ 2026
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਰਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਰਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਗ਼ਲਤ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ । ਜਿਸ ਸਬੰਧੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਤੋਂ 29 ਮਈ 2026 ਨੂੰ ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਰਾਹੀਂ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਸੈਂਪਲ ਲੈ ਕੇ ਫੋਰੈਸਿਕ ਜਾਂਚ ਕਰਵਾ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।
- Download Babushahi App
-
-